ਜਲੰਧਰ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੰਜਾਬੀ ਬਾਗ ਤੋਂ ਮਹਿਲਾ ਨਸ਼ਾ ਸਮੱਗਲਰ ਨਿਸ਼ਾ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 700 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਅਫੀਮ ਦੇਸੀ ਘਿਓ ਦੇ ਡੋਲੂ ਦੇ ਅੰਦਰ ਖਾਸ ਤੌਰ ਉਤੇ ਬਣਾਏ ਵਿਸ਼ੇਸ਼ ਖਾਨੇ ਵਿਚ ਲੁਕੋ ਕੇ ਰੱਖੀ ਸੀ। ਅਸ਼ੋਕ ਵਿਹਾਰ ਦੀ ਰਹਿਣ ਵਾਲੀ ਨਿਸ਼ਾ ਉਤੇ ਪਹਿਲਾਂ ਵੀ ਅਫੀਮ ਸਮੱਗਲਿੰਗ ਦੇ ਦੋ ਤੇ ਚਿੱਟਾ ਸਮੱਗਲਿੰਗ ਦੇ 5 ਪਰਚੇ ਦਰਜ ਹਨ। ਥਾਣਾ ਮਕਸੂਦਾਂ ਤਹਿਤ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪਾਬਾਲੀ ਦੀ ਨਿਗਰਾਨੀ ਵਿਚ ਸਬ ਇੰਸਪੈਕਟਰ ਭੁਪਿੰਦਰ ਸਿੰਘ ਆਪਣੀ ਟੀਮ ਨਾਲ ਪੰਜਾਬੀ ਬਾਗ ਏਰੀਆ ਵਿਚ ਚੈਕਿੰਗ ਲਈ ਨਿਕਲੇ ਸਨ। ਇਸ ਵਿਚਾਲੇ ਨਿਸ਼ਾ ਨੂੰ ਰੋਕ ਕੇ ਡੋਲੂ ਦੀ ਜਾਂਚ ਕੀਤੀ ਗਈ ਤਾਂ ਉਸਦੇ ਅੰਦਰ ਦੇਸੀ ਘਿਓ ਸੀ। ਪਰ ਡੋਲੂ ਦੇ ਉਪਰਲੇ ਹਿੱਸੇ ਨੂੰ ਚੁੱਕਿਆ ਗਿਆ ਤਾਂ ਅੰਦਰ ਵਿਸ਼ੇਸ਼ ਖਾਨਾ ਬਣਾਇਆ ਗਿਆ ਸੀ। ਡੋਲੂ ਦੇ ਅੰਦਰੋਂ 700 ਗ੍ਰਾਮ ਅਫੀਮ ਬਰਾਮਦ ਹੋਈ। ਨਿਸ਼ਾ ਨੂੰ ਦੋ ਕੇਸਾਂ ਵਿਚ ਸਜਾ ਹੋ ਚੁੱਕੀ ਹੈ। ਜੇਲ੍ਹ ਤੋਂ ਆਉਣ ਤੋਂ ਬਾਅਦ ਨਿਸ਼ਾ ਫਿਰ ਨਸ਼ਾ ਵੇਚਣ ਲੱਗਦੀ ਹੈ। ਪੁਲਿਸ ਨੇ ਉਸਦੀ ਚੱਲ-ਅਚੱਲ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਕੇਸ ਵਿਚ ਜ਼ਬਤ ਕੀਤੀ ਜਾ ਸਕੇ।
ਜਲੰਧਰ : ਦੇਸੀ ਘਿਓ ਵਾਲੇ ਡੋਲੂ ‘ਚੋਂ ਨਿਕਲੀ ਅੱਧਾ ਕਿਲੋ ਤੋਂ ਜ਼ਿਆਦਾ ਅਫੀਮ, ਮਹਿਲਾ ਗ੍ਰਿਫਤਾਰ, ਪਹਿਲਾਂ ਵੀ ਦਰਜ ਹਨ 7 ਪਰਚੇ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰ
ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ…
- ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ ਦੂਜਾ ਟਾਊਨਹਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਈ-20 ਪੈਟਰੋਲ ਦੇ ਖਿਲਾਫ ਦੂਜਾ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ…
- ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਪੰਜਾਬ ਸਰਕਾਰ…
- ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਤੇ…
- ਅੱਜ ਦੀਆਂ ਮੁੱਖ ਖ਼ਬਰਾਂ
1 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ…
- ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਕੀਤੀ ਮਦਦ; ਪੰਜਾਬ ਭਰ ਵਿੱਚ ₹26.59 ਕਰੋੜ ਦੇ ਛਾਤੀ ਦੇ ਕੈਂਸਰ ਦੇ 15,494 ਇਲਾਜ
ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕੁਝ…
- ਅੱਜ ਦੀਆਂ ਮੁੱਖ ਖ਼ਬਰਾਂ
1. ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਕਿਹਾ ਕਿ ਪੰਜਾਬ ਬਦਲਾਅ ਲਈ ਪੂਰੀ…
- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ…
- ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ…