ਜਲੰਧਰ ਦੇ MP ਸ਼੍ਰੀ ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ : ਸੁਸ਼ੀਲ ਰਿੰਕੂ ਨੇ ਸ਼ੇਅਰ ਕੀਤੀਆਂ ਫੋਟੋਆਂ-ਵੀਡੀਓ; ਸੰਤਾਂ ਅੱਗੇ ਮੱਥਾ ਟੇਕ ਕੇ ਲਿਆ ਆਸ਼ੀਰਵਾਦ

0
471

ਜਲੰਧਰ, 7 ਫਰਵਰੀ| ਜਲੰਧਰ ਤੋਂ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਮੰਗਲਵਾਰ ਨੂੰ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਰਿੰਕੂ ਨੇ ਪੋਸਟ ‘ਤੇ ਲਿਖਿਆ- ਸ਼੍ਰੀ ਰਾਮ ਜਨਮ ਭੂਮੀ ਅਯੁੱਧਿਆ ਯਾਤਰਾ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਜਦੋਂ ਅਯੁੱਧਿਆ ਪੁੱਜੇ ਤਾਂ ਉਨ੍ਹਾਂ ਨੂੰ ਅਯੁੱਧਿਆ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ।

ਜਿਸ ਤੋਂ ਬਾਅਦ ਸੰਸਦ ਮੈਂਬਰ ਰਿੰਕੂ ਮੰਦਿਰ ਪਹੁੰਚੇ ਅਤੇ ਸੰਤਾਂ ਤੋਂ ਆਸ਼ੀਰਵਾਦ ਲਿਆ। ਸੰਸਦ ਮੈਂਬਰ ਰਿੰਕੂ ਨੇ ਰਾਮਲੱਲਾ ਦਾ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ਵਿੱਚ ਰਾਮਲੱਲਾ ਦੀ ਮੂਰਤੀ ਦਿਖਾਈ ਦੇ ਰਹੀ ਹੈ। ਸੰਸਦ ਮੈਂਬਰ ਰਿੰਕੂ ਨੇ ਉਪਰੋਕਤ ਵੀਡੀਓ ਅਤੇ ਫੋਟੋਆਂ ਨੂੰ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਕਈ ਪਾਰਟੀਆਂ ਨੇ ਪ੍ਰਾਣ ਪ੍ਰਤਿਸ਼ਠਾ ਦਾ ਕੀਤਾ ਸੀ ਬਾਈਕਾਟ 
ਦੱਸ ਦੇਈਏ ਕਿ ਜਦੋਂ ਰਾਮ ਲੱਲਾ ਦਾ ਪ੍ਰਾਣ ਪ੍ਰਤਿਸ਼ਠਾ ਹੋਣੀ ਸੀ ਤਾਂ ਕਈ ਪਾਰਟੀਆਂ ਨੇ ਉਕਤ ਪ੍ਰੋਗਰਾਮ ਦਾ ਬਾਈਕਾਟ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਰਾਮ ਮੰਦਿਰ ਭਾਜਪਾ ਲਈ ਸਿਆਸੀ ਮੁੱਦਾ ਹੈ। ਕਾਂਗਰਸ ਸਮੇਤ ਕਈ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਸੀ ਪਰ, ‘ਆਪ’ ਆਗੂਆਂ ਨੇ ਆਪਣੇ ਇਲਾਕੇ ‘ਚ ਲੰਗਰ ਤੇ ਪੂਜਾ ਅਰਚਨਾ ਕੀਤੀ ਸੀ। ਪ੍ਰਾਣ ਪ੍ਰਤਿਸ਼ਠਾ ਦੌਰਾਨ ਭਾਰਤ ਦੇ ਕਈ ਵੱਡੇ ਕਲਾਕਾਰ ਅਤੇ ਕਾਰੋਬਾਰੀ ਵੀ ਪਹੁੰਚੇ।