ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 24867 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 22968 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 731 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 11640 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 10568 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ  ਅਤੇ 1072 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।