ਜਲੰਧਰ ‘ਚ ਹੁਣ ਤੱਕ 10,868 ਲੋਕ 14 ਦਿਨ ਦਾ ਕੁਆਰੰਟੀਨ ਸਮਾਂ ਕਰ ਚੁੱਕੇ ਹਨ ਪੂਰਾ, ਹਾਲੇ ਵੀ 1075 ਲੋਕ ਹਨ ਕੁਆਰੰਟੀਨ

0
671

ਜਲੰਧਰ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 26256 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 23702 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ।

 ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 10868 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ  ਅਤੇ 1075 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।  

ਜਲੰਧਰ ਪ੍ਰਸ਼ਾਸਨ ਵਲੋਂ 26256 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ 23702  ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 1340 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।