ਜਲੰਧਰ: 40 ਲੋਕਾਂ ਨੇ ਕੀਤੀ ਹੋਮ ਕੁਆਰੰਟੀਨ ਦੀ ਉਲੰਘਣਾ ਅਤੇ 13928 ਲੋਕਾਂ ਨੇ ਜਾਣਬੁੱਝ ਕੇ ਨਹੀਂ ਪਾਇਆ ਮਾਸਕ – ਕਿੰਨਾ ਹੋਇਆ ਜੁਰਮਾਨਾ ਜਾਣਨ ਲਈ ਪੜ੍ਹੋ ਖਬਰ

0
400

ਜਲੰਧਰ . ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 13928 ਲੋਕਾਂ ਨੂੰ 63.09 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 13928 ਲੋਕਾਂ ਨੂੰ 63.09 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 40 ਵਿਅਕਤੀਆਂ ਨੂੰ 71000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 302 ਵਿਅਕਤੀਆਂ ਨੂੰ 40600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 40412 ਟਰੈਫਿਕ ਚਲਾਨ ਕਰਕੇ 2061 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 55 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  102000 ਰੁਪਏ ਅਤੇ 32 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 16000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 139 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 2,78000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 134 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 172 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 86000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।