ਜਲੰਧਰ . ਅੱਜ ਸ਼ਹਿਰ ਲਈ ਵੱਡੀ ਰਾਹਤ ਦੀ ਖਬਰ ਹੈ ਕਿ ਅੱਜ 69 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਏ ਹਨ। ਜਿਨਾਂ ਵਿੱਚ ਸਿਵਲ ਹਸਪਤਾਲ ਤੋਂ 18 ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ 13 ਅਤੇ ਮਿਲਟਰੀ ਹਸਪਤਾਲ ਤੋਂ 12 ਅਤੇ ਨਿੱਜੀ ਹਸਪਤਾਲਾਂ ਤੋਂ ਪੰਜ ਮਰੀਜ਼ਾਂ ਨੂੰ ਇਲਾਜ ਉਪਰੰਤ ਅਤੇ 21 ਮਰੀਜ਼ਾਂ ਨੂੰ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰਨ ‘ਤੇ ਛੁੱਟੀ ਦਿੱਤੀ ਗਈ।
ਹੁਣ ਤੱਕ ਜਲੰਧਰ ਤੋਂ ਇਲਾਜ ਉਪਰੰਤ 1151 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ ਅਤੇ 544 ਮਰੀਜ਼ਾਂ ਦਾ ਵੱਖ-ਵੱਖ ਥਾਵਾਂ ‘ਤੇ ਇਲਾਜ ਚੱਲ ਰਿਹਾ ਹੈ ਅਤੇ 34 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਸੇ ਤਰ੍ਹਾਂ 21 ਮਰੀਜ਼ਾਂ ਦੀ ਸਿਹਤ ਵਿਭਾਗ ਵਲੋਂ ਹੋਮ ਕੁਆਰੰਟੀਨ ਦੇ ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ ਜਿਨਾਂ ਨੇ ਅੱਜ ਸਫ਼ਲਤਾ ਪੂਰਵਕ ਅਪਣਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ।
ਛੁੱਟੀ ਮਿਲਣ ਸਮੇਂ ਇਨ੍ਹਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਪਣੇ ਆਪ ਨੂੰ ਖ਼ਤਰੇ ਵਿੱਚ ਪਾ ਕੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਲੋਂ ਉਨ੍ਹਾਂ ਦੀ ਰੋਜ਼ਾਨਾਂ ਸਿਹਤ ਜਾਂਚ ਕੀਤੀ ਜਾਂਦੀ ਸੀ।
ਇਸ ਮੌਕੇ ਉਨ੍ਹਾਂ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ‘ਤੇ ਤਸਲੀ ਦਾ ਪ੍ਰਗਟਾਵਾ ਕਰਦਿਆਂ ਤਹਿ ਦਿਲੋਂ ਸ਼ਲਾਘਾ ਕੀਤੀ ਗਈ।
ਡੀਸੀ ਨੇ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾਕਟਰਾਂ ਵਲੋਂ ਮੁਹੱਈਆ ਕਰਵਾਏ ਗਏ ਮਿਆਰੀ ਇਲਾਜ ਸਦਕਾ ਇਹ ਮਰੀਜ਼ ਜਲਦੀ ਠੀਕ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰੀ ਨਹੀਂ ਜਦੋਂ ਜਲੰਧਰ ਪੂਰੀ ਤਰ੍ਹਾਂ ਕੋਵਿਡ-19 ਮੁਕਤ ਹੋ ਜਾਵੇਗਾ।
ਥੋਰੀ ਨੇ ਕਿਹਾ ਕਿ ਮਾਹਿਰਾਂ ਦੀ ਸਲਾਹ ਅਨੁਸਾਰ ਮਾਸਕ ਪਾਉਣ ਨਾਲ 75 ਪ੍ਰਤੀਸ਼ਤ ਲਾਗ ਲੱਗਣ ਦਾ ਖ਼ਤਰਾ ਟਲ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮਾਸਕ ਲਾਜ਼ਮੀ ਪਾਉਣ।
Super Sale
(News Updates – जालंधर की हर खबर सीधा मोबाइल पर मंगवाने के लिए 96467-33001 को सेव करके news updates मैसेज भेजें। हमारे Whatsapp ग्रुप से जुड़ने के लिए नीचे वाले आइकन पर क्लिक करें।)