ਜਲੰਧਰ – ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ – DC

0
318

ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਕੋਵਿਡ –19 ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਜ਼ਿਲ੍ਹੇ ਦੇ ਕੋਵਿਡ ਕੇਅਰ ਸੈਂਟਰਾਂ ਵਿੱਚ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪਾਬੰਦ ਹੈ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਕੋਰੋਨਾ ਵਾਇਰਸ ਦੇ ਨਵੇਂ ਕੇਸ ਆ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।              

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਕਿ ਲੋਕਾਂ ਨੂੰ ਕੋਵਿਡ-19 ਖਿਲਾਫ਼ ਜੰਗ ਦੌਰਾਨ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾ ਸਿਹਤ ਵਿਭਾਗ ਨੂੰ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਵਿਖੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਰਜ ‘ਤੇ ਅਪ੍ਰਗਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਰਹਿਣ ਸਮੇਂ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦਾ ਟਾਕਰਾ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਬਿਹਤਰ ਆਪਸੀ ਤਾਲਮੇਲ ਨਾਲ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜ਼ੀ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ,ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ, ਐਸ.ਪੀ. ਰਵਿੰਦਰਪਾਲ ਸਿੰਘ ਸੰਧੂ ਅਤੇ ਹੋਰ ਹਾਜ਼ਰ ਸਨ।