ਜਲੰਧਰ . ਬਿਹਤਰ ਤਾਲਮੇਲ ਅਤੇ ਕੋਵਿਡ-19 ਮਹਾਂਮਾਰੀ ਤੋਂ ਬਾਹਰ ਆਉਣ ਲਈ ਨਿੱਜੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਲਈ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਸੂਬਾ ਸਰਕਾਰ ਵਲੋਂ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਕਮੇਟੀ ਦੀ ਅਗਵਾਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਕੀਤੀ ਜਾਵੇਗੀ। ਜਿਸ ਵਿੱਚ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਆਈ.ਐਮ.ਏ. ਸਟੇਟ ਪ੍ਰਧਾਨ ਡਾ.ਨਵਜੋਤ ਦਾਹੀਆ, ਡਾ.ਵਿਜੈ ਮਹਾਜਨ, ਡਾ.ਅਵਿਨਾਸ਼ ਵਿਰਕ, ਡਾ.ਅਭਿਸ਼ੇਖ ਅਤੇ ਡਾ.ਐਸ.ਕੇ.ਸ਼ਰਮਾ ਬਤੌਰ ਮੈਂਬਰ ਹੋਣਗੇ।
ਮਾਹਿਰ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਖ ਕਾਰਜ ਨਿੱਜੀ ਖੇਤਰ ਦੇ ਹਸਪਤਾਲਾਂ/ਨਰਸਿੰਗ ਹੋਮਾਂ ਅਤੇ ਕਲੀਨਿਕ ਨਾਲ ਕੋਵਿਡ-19 ਲਈ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੋਵੇਗਾ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਮੇਟੀ ਵਲੋਂ ਨਿੱਜੀ ਹਸਪਤਾਲਾਂ ਤੋਂ ਕੋਵਿਡ-19 ਮਹਾਂਮਾਰੀ ਦੇ ਸ਼ੱਕੀ ਮਰੀਜ਼ਾਂ ਸਬੰਧੀ ਰੋਜ਼ਾਨਾ ਰਿਪੋਰਟਾਂ ਲੈਣ ਤੋਂ ਇਲਾਵਾ ਕੋਵਿਡ-19 ਸਬੰਧੀ ਕੀਤੇ ਗਏ ਟੈਸਟ/ਰੈਫਰ ਕੀਤੇ ਗਏ ਸਬੰਧੀ ਸਮੇਤ ਪਤਾ ਜਾਣਕਾਰੀ ਰੱਖਣ ਨੂੰ ਯਕੀਨੀ ਬਣਾਉਣ ਲਈ ਰਿਪੋਰਟਾਂ ਲੈਣ ਨੂੰ ਯਕੀਨੀ ਬਣਾਏਗੀ।
ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਮੇਟੀ ਵਲੋਂ ਰੋਜ਼ਾਨਾਂ ਨਿੱਜੀ ਹਸਪਤਾਲਾਂ ਵਿੱਚ ਦਾਖਿਲ ਘੱਟ ,ਦਰਮਿਆਨੇ ਅਤੇ ਗੰਭੀਰ ਕੇਸਾਂ ਸਬੰਧੀ ਰੋਜ਼ਾਨਾ ਰਿਪੋਰਟ ਨੂੰ ਯਕੀਨੀ ਬਣਾਉਣਗੇ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਿਹਤ ਕੇਅਰ ਸੰਸਥਾਵਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਦਾਖਿਲ ਗੰਭੀਰ ਕੇਸਾਂ ਦੇ ਰੈਫਰ ਦਾ ਹਵਾਲਾ ਦੇਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਪ੍ਰੈਕਟੀਸ਼ਨਰਾ ਨੂੰ ਕੋਵਿਡ-19 ਦੇ ਮਰੀਜ਼ਾਂ ਲਈ ਪ੍ਰਭਾਵੀ ਪ੍ਰਬੰਧਨ ਲਈ ਪੂਰਨ ਸਹਿਯੋਗ ਤੇ ਮਦਦ ਦੇਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਦ੍ਰਿਸ਼ ਦੁਸ਼ਮਣ ਖਿਲਾਫ਼ ਜੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗਾ ਅਤੇ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਤਵੱਜੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਦਿੱਤਾ ਜਾ ਰਿਹਾ ਹੈ ਅਤੇ ਇਸ ਲਈ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਆਪਸੀ ਬਿਹਤਰ ਤਾਲਮੇਲ ਨਾਲ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੜਿਆ ਜਾਵੇ।
ਇਸ ਮੌਕੇ ਐਸ.ਡੀ.ਐਮ. ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।