ਜਲੰਧਰ ‘ਚ ਕੋਵਿਡ ਪ੍ਰੋਟੋਕਾਲ ਅਤੇ ਧਾਰਾ 144 ਦੀ ਉਲੰਘਣਾ ਕਰਨ ‘ਤੇ 11 ਵਿਅਕਤੀਆਂ ਖਿਲਾਫ਼ ਐਫ.ਆਈ.ਆਰ.ਦਰਜ

0
490

ਲੰਧਰ . ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਕੋਵਿਡ ਪ੍ਰੋਟੋਕਾਲ ਜਿਸ ਵਿੱਚ ਮਾਸਕ ਪਾਉਣਾ ਅਤੇ ਦੋ ਗਜ ਦੂਰੀ ਬਣਾ ਕੇ ਰੱਖਣਾ ਤੇ ਧਾਰਾ 144 ਦੀ ਉਲੰਘਣਾ ਕਰਨ ‘ਤੇ ਸ਼ਿਵ ਸੈਨਾ ਆਗੂ ਸਮੇਤ 11 ਵਿਅਕਤੀਆਂ ਖਿਲਾਫ਼ ਐਫ.ਆਈ.ਆਰ.ਦਰਜ ਕੀਤੀ ਗਈ ਹੈ।

ਕਮਿਸ਼ਨਰੇਟ ਪੁਲਿਸ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਉਲੰਘਣਾ ਸਬੰਧੀ ਸੂਚਨਾ ਵਟਸਅਪ ਨੰਬਰ 95929-18502 ‘ਤੇ ਪ੍ਰਾਪਤ ਹੋਈ ਜਿਸ ਨੂੰ ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ ਸਵੇਰੇ ਹੀ ਜਾਰੀ ਕੀਤਾ ਗਿਆ ਸੀ।  

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਵਟਸਅਪ ਨੰਬਰ ‘ਤੇ ਤਾਜ਼ਾ ਫੋਟੋਆਂ ਸਮੇਤ ਸੂਚਨਾ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਸਮਾਜਿਕ ਦੂਰੀ , ਮਾਸਕ ਪਾਉਣਾ ਅਤੇ ਧਾਰਾ 144 ਦੀ ਉਲੰਘਣਾ ਪਾਈ ਗਈ ।

ਉਨ੍ਹਾਂ ਦੱਸਿਆ ਕਿ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਨਰਿੰਦਰ ਥਾਪਰ ਸਮੇਤ 10 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈ.ਪੀ.ਸੀ.ਦੀ ਧਾਰਾ 188, ਐਪੀਡੈਮਿਕ ਡਸੀਜ਼ ਐਕਟ 1897 ਦੀ ਧਾਰਾ 3 ਅਤੇ ਡਿਜਾਸਟਰ ਮੈਨੇਮੈਂਟ ਐਕਟ 2005 ਦੀ ਧਾਰਾ 51 ਤਹਿਤ ਨਿਊ ਬਾਰਾਂਦਰੀ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ।

ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।