ਜਲੰਧਰ : ਅਮਰੀਕਾ ਦਾ ਵੀਜ਼ਾ ਨਾ ਆਉਣ ‘ਤੇ ਟਰੈਵਲ ਏਜੰਸੀ ‘ਤੇ ਹਮਲਾ, ਕੁੱਟਮਾਰ ਕਰ ਕੇ ਕੀਤੀ ਭੰਨਤੋੜ

0
290

ਜਲੰਧਰ | ਗੜ੍ਹਾ ਰੋਡ ‘ਤੇ ਸਥਿਤ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਤੇ ਕੱਲ੍ਹ ਦੇਰ ਸ਼ਾਮ ਯਾਨੀ ਸ਼ੁੱਕਰਵਾਰ ਨੂੰ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ ਨਾਲ ਹਮਲਾ ਕਰਦੇ ਹਨ ਅਤੇ ਫਿਰ ਥੱਪੜ ਮਾਰਦੇ ਹਨ।

ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੰਟਰੋਲ ਰੂਮ ਵਿਚ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਥਾਣਾ 7 ਦੀ ਪੁਲਿਸ ਅੱਜ ਦੂਜੀ ਧਿਰ ਦੇ ਲੋਕਾਂ ਨੂੰ ਥਾਣੇ ਬੁਲਾਏਗੀ।

ਏਜੰਸੀ ਦੇ ਮਾਲਕ ਅਨਿਲ ਸ਼ਰਮਾ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਹਮਲਾਵਰਾਂ ਨੇ ਅਮਰੀਕਾ ਦਾ ਵੀਜ਼ਾ ਲੈਣ ਲਈ ਉਸ ਨਾਲ ਸੰਪਰਕ ਕੀਤਾ ਸੀ ਪਰ ਉਕਤ ਨੌਜਵਾਨ ਆਪਣੀ ਇੰਟਰਵਿਊ ਕਲੀਅਰ ਨਾ ਕਰ ਸਕਣ ਕਾਰਨ ਉਸਦਾ ਵੀਜ਼ਾ ਨਹੀਂ ਆਇਆ।

ਇਸ ਤੋਂ ਗੁੱਸੇ ‘ਚ ਆਏ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਮਾਰਤ ਦੀ ਭੰਨਤੋੜ ਕੀਤੀ ਅਤੇ ਸਟਾਫ ‘ਤੇ ਕੁਰਸੀਆਂ ਸੁੱਟ ਦਿੱਤੀਆਂ। ਸ਼ਰਮਾ ਨੇ ਦੱਸਿਆ ਕਿ ਸੱਤ ਮਹੀਨੇ ਪਹਿਲਾਂ ਉਕਤ ਪਰਿਵਾਰ ਅਮਰੀਕਾ ਦਾ ਵੀਜ਼ਾ ਦੀ ਗੱਲ ਕਰਨ ਆਇਆ ਸੀ । ਇੱਕ ਕੁੜੀ ਦਾ ਵੀਜ਼ਾ ਲਗਵਾਉਣਾ ਸੀ। ਵੀਜ਼ਾ ਫੀਸ ਤੋਂ ਇਲਾਵਾ ਕੋਈ ਪੈਸਾ ਨਹੀਂ ਲਿਆ ਗਿਆ। ਵੀਜ਼ਾ ਨਾ ਦੇਣ ਤੋਂ ਬਾਅਦ ਉਹ ਦਫ਼ਤਰ ਪੁੱਜੇ ਅਤੇ ਭੰਨਤੋੜ ਕੀਤੀ ਗਈ ਅਤੇ ਕੁੱਟਮਾਰ ਕੀਤੀ ਗਈ ।