ਜਲੰਧਰ : ਆਦਮਪੁਰ ਬੱਸ ਸਟੈਂਡ ਨੇੜੇ ਕਿਤਾਬਾਂ ਦੀ ਦੁਕਾਨ ‘ਤੇ ਤੜਕਸਾਰ ਹੋਇਆ ਧਮਾਕਾ, ਇਕ ਦੀ ਮੌਤ, ਇਕ ਜ਼ਖਮੀ

0
188

ਜਲੰਧਰ | ਅੱਜ ਤੜਕਸਾਰ ਆਦਮਪੁਰ ਬੱਸ ਸਟੈਂਡ ਨੇੜੇ ਕਿਤਾਬਾਂ ਦੀ ਦੁਕਾਨ ‘ਤੇ ਅਚਾਨਕ ਧਮਾਕਾ ਹੋਇਆ, ਜਿਸ ਵਿੱਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇਕ ਬੁਰੀ ਤਰ੍ਹਾਂ ਅੱਗ ਦੀ ਲਪੇਟ ‘ਚ ਆਉਣ ਨਾਲ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਦੋਵੇਂ ਅਣਪਛਾਤੇ ਵਿਅਕਤੀ ਘਟਨਾ ਸਥਾਨ ‘ਤੇ ਮੌਜੂਦ ਸਨ। ਜਾਣਕਾਰੀ ਮੁਤਾਬਕ ਦੁਕਾਨ ਦੇ ਸ਼ਟਰ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਧਮਾਕਾ ਹੋਣ ਤੋਂ ਬਾਅਦ ਮੌਕੇ ‘ਤੇ ਮੌਜੂਦ ਦੋਵਾਂ ‘ਚੋਂ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜੇ ਨੇ ਜ਼ਖਮੀ ਹਾਲਤ ‘ਚ ਵੀ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਧਮਾਕੇ ਦਾ ਕਾਰਨ ਫਿਲਹਾਲ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ