ਜਲੰਧਰ | ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਜਲੰਧਰ, ਪਠਾਨਕੋਟ, ਪਟਿਆਲਾ ਅਤੇ ਬਠਿੰਡਾ ਸਮੇਤ ਕਈ ਜ਼ਿਲਿਆਂ ‘ਚ ਤਾਪਮਾਨ 42 ਡਿਗਰੀ ਸੈਲਸੀਅਸ ਦੇ ਪਾਰ ਪਹੁੰਚ ਗਿਆ ਹੈ।
ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪਠਾਨਕੋਟ ‘ਚ ਵੱਧ ਤੋਂ ਵੱਧ ਤਾਪਮਾਨ 42.9, ਬਠਿੰਡਾ ‘ਚ 42.5 ਅਤੇ ਪਟਿਆਲਾ ‘ਚ 42.3 ਡਿਗਰੀ ਸੈਲਸੀਅਸ ਤੱਕ ਰਿਹਾ।
ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 41, ਜਲੰਧਰ ‘ਚ 42 ਅਤੇ ਲੁਧਿਆਣਾ ‘ਚ 40.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਸੂਬੇ ‘ਚ ਵੀਰਵਾਰ ਸ਼ਾਮ ਨੂੰ ਮੌਸਮ ‘ਚ ਬਦਲਾਅ ਆ ਸਕਦਾ ਹੈ। 2-3 ਜੁਲਾਈ ਨੂੰ ਕੁਝ ਜ਼ਿਲਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।