12869 ਲੋਕਾਂ ਨੂੰ ਹੁਣ ਤਕ 57.80 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ
ਜਲੰਧਰ. ਪੁਲਿਸ ਵਲੋਂ ਅੱਜ 213 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 203 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ ਚਲਾਨ ਕਰਕੇ 101500 ਰੁਪਏ ਦਾ ਜੁਰਮਾਨਾ ਲਗਾਇਆ ਗਿ
ਆ ਹੈ।
ਪੁਲਿਸ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 12869 ਲੋਕਾਂ ਨੂੰ ਹੁਣ ਤਕ 57.80 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 40 ਵਿਅਕਤੀਆਂ ਨੂੰ 71000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ 'ਤੇ ਥੁੱਕਣ ਵਾਲੇ 302 ਵਿਅਕਤੀਆਂ ਨੂੰ 40600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹ
ੈ।
ਭੁੱਲਰ ਨੇ ਦੱਸਿਆ ਕਿ ਹੁਣ ਤੱਕ 39203 ਟਰੈਫਿਕ ਚਲਾਨ ਕਰਕੇ 2047 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 55 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 102000 ਰੁਪਏ ਅਤੇ 31 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ 'ਤੇ 15500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 138 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ 'ਤੇ 2,76000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।