ਜਲੰਧਰ ਪੁਲਿਸ ਵੱਲੋਂ ਗੈਂਗਸਟਰ ਲਖਬੀਰ ਲੰਡਾ ਗੈਂਗ ਦੇ 3 ਮੈਂਬਰ ਹਥਿਆਰਾਂ ਸਣੇ ਗ੍ਰਿਫਤਾਰ, ਅੰਤਰਰਾਜੀ ਸਨ ਹਥਿਆਰ ਤਸਕਰ

0
742

ਜਲੰਧਰ, 25 ਫਰਵਰੀ | ਜਲੰਧਰ ਪੁਲਿਸ ਕਮਿਸ਼ਨਰੇਟ ਨੇ ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਹਥਿਆਰਾਂ ਦੇ ਤਸਕਰੀ ਵਿਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਕਾਬੂ ਕੀਤੇ ਗਏ ਹਨ।ਪੁਲਿਸ ਨੇ ਇਨ੍ਹਾਂ ਕੋਲੋਂ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ, ਜੋ ਕਿ ਹਵਾਲਾ ਪੈਸੇ ਨਾਲ ਖਰੀਦੇ ਗਏ ਸਨ।

ਜਾਣਕਾਰੀ ਅਨੁਸਾਰ ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇਥੇ ਮਹਿੰਗੇ ਭਾਅ ਵੇਚਦੇ ਸਨ। ਪੁਲਿਸ ਨੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਵੱਡੀ ਕਾਰਵਾਈ ਤੋਂ ਬਾਅਦ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਦਿੱਤੀ ਹੈ।