ਜਲੰਧਰ ਪੁਲਿਸ ਨੇ ਫੜਿਆ ਗੈਂਗਸਟਰ ਸੋਨੂੰ ਖੱਤਰੀ ਦਾ ਸਾਥੀ, ਮਾਂ ਧੀ ਦੇ ਮਰਡਰ ਦਾ ਮੁੱਖ ਦੋਸ਼ੀ ਹੈ ਜੱਸਾ, 2 ਪਿਸਤੌਲ ਤੇ 8 ਕਾਰਤੂਸ ਬਰਾਮਦ

0
606

ਜਲੰਧਰ, 30 ਨਵੰਬਰ| ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਹਾਲ ਹੀ ਵਿੱਚ ਜਲੰਧਰ ਵਿੱਚ ਵਾਪਰੇ ਮਾਂ-ਧੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ, ਜੋ ਵਿਦੇਸ਼ਾਂ ‘ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੀਆਂ ਹਦਾਇਤਾਂ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਇਸ ‘ਤੇ 6 ਵੱਖ-ਵੱਖ ਮਾਮਲੇ ਦਰਜ ਹਨ। ਜਿਸ ਵਿੱਚ ਪਿੰਡ ਭੋਜੋਵਾਲ ਵਿੱਚ ਮਾਂ-ਧੀ ਦਾ ਦੋਹਰਾ ਕਤਲ ਵੀ ਸ਼ਾਮਲ ਹੈ।