ਜਲੰਧਰ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ : ਲੰਬੇ ਸਮੇਂ ਤੋਂ ਛੁੱਟੀਆਂ ਲੈ ਕੇ ਵਿਦੇਸ਼ ਘੁੰਮਣ ਗਏ 6 ਮੁਲਾਜ਼ਮ ਬਰਖ਼ਾਸਤ

0
899

ਜਲੰਧਰ, 20 ਦਸੰਬਰ | ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ 6 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਜਿਨ੍ਹਾਂ 6 ਅਧਿਕਾਰੀਆਂ ਨੂੰ ਬਰਖਾਸਤ ਕੀਤਾ ਗਿਆ ਹੈ, ਉਨ੍ਹਾਂ ਵਿਚੋਂ 2 ਹੌਲਦਾਰ ਅਤੇ 4 ਕਾਂਸਟੇਬਲ ਹਨ। ਜਦਕਿ 5 ਕਰਮਚਾਰੀ ਛੁੱਟੀ ਲੈ ਕੇ ਕੈਨੇਡਾ ਅਤੇ ਆਸਟ੍ਰੇਲੀਆ ਐਕਸ ਇੰਡੀਆ ਛੁੱਟੀ ‘ਤੇ ਚਲੇ ਗਏ ਸਨ।

ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਿਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਹੈ, ਉਨ੍ਹਾਂ ’ਚੋਂ 2 ਹੈੱਡ ਕਾਂਸਟੇਬਲ, ਇਕ ਮਹਿਲਾ ਕਾਂਸਟੇਬਲ, ਇਕ ਸੀਨੀਅਰ ਕਾਂਸਟੇਬਲ ਤੇ 2 ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਕਮਿਸ਼ਨਰ ਨੇ ਨੌਕਰੀ ਤੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਹੈ। ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਦੱਸਿਆ ਗਿਆ ਹੈ ਕਿ ਇਨ੍ਹਾਂ ਕਰਮਚਾਰੀਆਂ ’ਚੋਂ ਇਕ ਲੰਬੇ ਸਮੇਂ ਤੋਂ ਡਿਊਟੀ ਤੋਂ ਗ਼ੈਰ-ਹਾਜ਼ਰ ਹੈ ਤੇ ਬਾਕੀ ਐਕਸ ਇੰਡੀਆ ਲੀਵ ’ਤੇ ਕੈਨੇਡਾ ਤੇ ਆਸਟਰੇਲੀਆ ਗਏ ਹੋਏ ਹਨ ਜੋ ਕਿ ਛੁੱਟੀ ਖ਼ਤਮ ਹੋਣ ਦੇ ਬਾਵਜੂਦ ਵਾਪਸ ਨਹੀਂ ਆਏ।