ਜਲੰਧਰ . ਕੋਰੋਨਾ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹੇ ਪ੍ਰਸ਼ਾਸਨ ਤੇ ਪੁਲਿਸ ਕਮਿਸ਼ਨਰੇਟ ਨਵੇਂ-ਨਵੇਂ ਤਰੀਕੇ ਅਪਣਾ ਰਿਹਾ ਹੈ। ਲੋਕਾਂ ਦੁਕਾਨਾਂ ਖੋਲ੍ਹਣ ਤੇ ਬੰਦ ਕਰਨ ਦੇ ਸਮੇਂ ਨੂੰ ਲੈ ਕੇ ਬੜੀ ਦੁਵਿਧਾ ਵਿਚ ਰਹਿੰਦੇ ਹਨ, ਕਈਆਂ ਲੋਕਾਂ ਨੂੰ ਕਿਸੇ ਜਗ੍ਹਾ ਇਕੱਠੀ ਹੋ ਰਹੀ ਭੀੜ ਤੋਂ ਪਰੇਸ਼ਾਨ ਰਹਿੰਦੇ ਹਨ। ਇਹਨਾਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਇਕ ਹੈਲਪਲਾਈਨ ਨੰਬਰ 9592918502 ਜਾਰੀ ਕੀਤਾ ਹੈ।
ਭੁੱਲਰ ਨੇ ਕਿਹਾ ਕਿ ਲੋਕ ਕਿਸੇ ਵੀ ਸ਼ਿਕਾਇਤ ਦੇ ਨਾਲ ਵੀਡੀਓ ਜਾਂ ਫੋਟੋ ਇਸ ਨੰਬਰ ‘ਤੇ ਭੇਜ ਸਕਦੇ ਹਨ। ਉਹਨਾਂ ਇਹ ਵੀ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਉਪਰ ਨਕੇਲ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਵਿਚੋਂ ਕੋਰੋਨਾ ਦਾ ਜਲਦ ਖਾਤਮਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਨੰਬਰ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਡੇ ਆਲੇ-ਦੁਆਲੇ ਹੋਮ ਕੁਆਰੰਟੀਨ ਤੇ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਹੋ ਰਹੀ ਹੈ ਤਾਂ ਤੁਸੀਂ ਤਰੁੰਤ ਉਸ ਦੀ ਸੂਚਨਾ ਪੁਲਿਸ ਨੂੰ ਦਿਉ ਤਾਂ ਕਿ ਜ਼ਿਲ੍ਹੇ ਵਿਚ ਕੋਰੋਨਾ ਦੇ ਵੱਧ ਰਹੇ ਫੈਲਾਅ ਨੂੰ ਰੋਕਿਆ ਜਾ ਸਕੇ। ਉਹਨਾਂ ਨੇ ਕਿਹਾ ਕਿ ਹਰ ਵਿਅਕਤੀ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰੇ, ਜਿਸ ਵਿਚ ਮਾਸਕ ਪਾਉਣਾ, ਸੋਸ਼ਲ ਡਿਸਟੈਂਸਿੰਗ, ਜਨਤਕ ਥਾਵਾਂ ‘ਤੇ ਨਾ ਥੁੱਕਣਾ ਆਦਿ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ।
ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਨ ਲਈ ਜਲੰਧਰ ਪੁਲਿਸ ਨੇ ਹੈਲਪਲਾਈਨ 9592918502 ਕੀਤਾ ਜਾਰੀ
Related Post