ਜਲੰਧਰ . ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਹੁਣ ਤੱਕ 16871 ਲੋਕਾਂ ਵਲੋਂ ਮਾਸਕ ਨਾ ਪਾਏ ਜਾਣ ‘ਤੇ 77.81 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 16871 ਲੋਕਾਂ ਨੂੰ 77.81 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 41 ਵਿਅਕਤੀਆਂ ਨੂੰ 73000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 353 ਵਿਅਕਤੀਆਂ ਨੂੰ 66100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਭੁੱਲਰ ਨੇ ਦੱਸਿਆ ਕਿ ਹੁਣ ਤੱਕ 42651 ਟ੍ਰੈਫਿਕ ਚਲਾਨ ਕਰਕੇ 2109 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 59 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.10 ਲੱਖ ਰੁਪਏ ਅਤੇ 35 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 19000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 149 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 2,98,000 ਰੁਪਏ ਦਾ ਤੇ 234 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 117000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਚਲਾਨਾ ਦੀ ਸਿਲਸਿਲਾ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।