ਜਲੰਧਰ : ਪੁਲਿਸ ਦੀ ਇਨੋਵਾ ਕਾਰ ਨੇ ਕੰਮ ਤੋਂ ਘਰ ਜਾ ਰਹੀ ਔਰਤ ਨੂੰ ਕੁਚਲਿਆ, ਮੌਤ

0
1020

ਜਲੰਧਰ, 24 ਦਸੰਬਰ | ਜ਼ਿਲੇ ਦੇ ਪਿੰਡ ਵਿਧੀਪੁਰ ਨੇੜੇ ਇਨੋਵਾ ਗੱਡੀ ਦੀ ਟੱਕਰ ਨਾਲ ਇੱਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਔਰਤ ਸੁਰਾਨੁੱਸੀ ਸਥਿਤ ਇਕ ਨਿੱਜੀ ਫੈਕਟਰੀ ਤੋਂ ਕੰਮ ਕਰ ਕੇ ਘਰ ਪਰਤ ਰਹੀ ਸੀ। ਉਦੋਂ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਪੁਲਿਸ ਦੀ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਔਰਤ ਦੀ ਪਛਾਣ ਨੀਲਮ (36) ਪਤਨੀ ਅਸ਼ਵਨੀ ਵਾਸੀ ਪਿੰਡ ਵਿਧੀਪੁਰ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਮਕਸੂਦਾਂ ਦੇ ਏਐਸਆਈ ਰਜਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ। ਜਿਨ੍ਹਾਂ ਨੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

ਪੁਲਿਸ ਸਟੇਸ਼ਨ ਵਿਚ ਦਰਜ ਕਰਵਾਈ ਸ਼ਿਕਾਇਤ ਵਿਚ ਮ੍ਰਿਤਕ ਔਰਤ ਦੇ ਪਤੀ ਨੇ ਦੱਸਿਆ ਕਿ ਹਾਦਸੇ ਸਮੇਂ ਉਸ ਦਾ ਭਰਾ ਜਸਵਿੰਦਰ ਪਾਲ ਕੁਝ ਦੂਰੀ ’ਤੇ ਖੜ੍ਹਾ ਸੀ ਅਤੇ ਉਸ ਨੇ ਇਹ ਹਾਦਸਾ ਦੇਖਿਆ। ਉਹ ਜ਼ਖਮੀ ਔਰਤ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਲੈ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ ’ਤੇ ਮੌਜੂਦ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਲਾਈਟਾਂ ਵਾਲੀ ਇੱਕ ਇਨੋਵਾ ਕਾਰ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਕੇ ਭੱਜ ਗਈ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਨੋਵਾ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।