ਜਲੰਧਰ ਦੀ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ ਲੋਕਾਂ ਤੋਂ ਵਸੂਲ ਲਿਆ 1.01 ਕਰੋੜ ਦਾ ਜੁਰਮਾਨਾ

0
594

ਜਲੰਧਰ . ਇਹ ਗੱਲ ਤੁਹਾਨੂੰ ਹੈਰਾਨ ਕਰ ਸਕਦੀ ਹੈ ਕਿ ਜਲੰਧਰ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ ਲੋਕਾਂ ਦਾ ਹੁਣ ਤੱਕ 1 ਕਰੋੜ ਰੁਪਏ ਦਾ ਚਾਲਾਨ ਕਰ ਦਿੱਤਾ ਹੈ। ਕੋਰੋਨਾ ਨੂੰ ਠੱਲ੍ਹ ਪਾਉਣ ਲਈ ਜਲੰਧਰ ਪੁਲਿਸ ਹੋਰ ਵੀ ਬਹੁਤ ਸਾਰੇ ਚਾਲਾਨ ਕਰ ਰਹੀ ਹੈ ਪਰ ਇਹ 1 ਕਰੋੜ ਦੀ ਵੱਡੀ ਰਾਸ਼ੀ ਵਾਲਾ ਚਾਲਾਨ ਦੇ ਰਕਮ ਇਕੱਲੇ ਮਾਸਕ ਨਾ ਪਾਉਣ ਦੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 21594  ਲੋਕਾਂ ਕੋਲੋਂ 1.01  ਕਰੋੜ  ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ ਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 405 ਵਿਅਕਤੀਆਂ ਨੂੰ 92100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 46313 ਟਰੈਫਿਕ ਚਲਾਨ ਕਰਕੇ 2192 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚਾਰ ਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 193 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 390000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਹਨਾਂ ਨੇ ਵੀ ਕਿਹਾ ਜਦ ਤੱਕ ਕੋਰੋਨਾ ਨੂੰ ਠੱਲ੍ਹ ਨਹੀਂ ਪੈ ਜਾਂਦੀ ਇਹ ਸਖਤੀ ਜਾਰੀ ਰਹੇਗੀ।

Special Offer

(Sale : 950 रुपए वाला ये स्टाइलिश बैग खरीदें सिर्फ 550 रुपए में… पूरे पंजाब में होम डिलीवरी। कॉल करें : 9646-786-001)