ਜਲੰਧਰ ਪੁਲਿਸ ਨੇ ਇੱਕ ਮਹੀਨੇ ‘ਚ 92 FIR ਦਰਜ ਕਰਕੇ ਸ਼ਹਿਰ ਦੇ ਲੋਕਾਂ ਤੋਂ 50 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ

0
1243

ਜਲੰਧਰ | ਕੋਵਿਡ ਦੌਰਾਨ ਰੂਲਜ਼ ਫਾਲੋ ਕਰਵਾਉਣ ਲਈ ਜਲੰਧਰ ਪੁਲਿਸ ਨੇ ਲੋਕਾਂ ਨੂੰ ਮੋਟਾ ਜੁਰਮਾਨਾ ਲਗਾਇਆ ਹੈ। ਸਿਰਫ ਸ਼ਹਿਰ ਵਿੱਚ ਹੀ ਮੰਗਲਵਾਰ ਨੂੰ 60 ਵਿਅਕਤੀਆਂ ਨੂੰ ਮਾਸਕ ਨਾ ਪਾਉਣ ‘ਤੇ 60 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ 159 ਟ੍ਰੈਫਿਕ ਚਲਾਨ ਵੀ ਜਾਰੀ ਕੀਤੇ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮੂਹ ਅਧਿਕਾਰੀਆਂ ਵੱਲੋਂ ਰਾਤ 8 ਵਜੇ ਤੋਂ ਬਾਅਦ ਰਾਤ ਦੇ ਕਰਫਿਊ ਦੀ ਚੈਕਿੰਗ ਕੀਤੀ ਗਈ ।

ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਮੁਹਿੰਮ ਤੇਜ਼ ਕਰ ਦਿੱਤੀ ਹੈ। ਪੁਲਿਸ ਨੇ 23 ਮਾਰਚ, 2021 ਤੋਂ 20 ਅਪ੍ਰੈਲ, 2021 ਤੱਕ ਉਲੰਘਣਾ ਵਾਲੇ 2904 ਵਿਅਕਤੀਆਂ ਨੂੰ 29,04,000 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਇਸ ਦੌਰਾਨ ਕਰਫਿਊ/ਤਾਲਾਬੰਦੀ ਦੀਆਂ ਉਲੰਘਣਾਵਾਂ ਲਈ 92 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 110 ਵਿਅਕਤੀਆਂ ਨੂੰ ਇਨ੍ਹਾਂ ਕੇਸਾਂ ਵਿੱਚ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ 23 ਐਫਆਈਆਰਜ਼ ਮਾਸਕ ਪਹਿਨਣ ਖਿਲਾਫ਼ ਦਰਜ ਕੀਤੀਆਂ ਗਈਆਂ ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਤੱਕ ਕੁੱਲ 6955 ਟ੍ਰੈਫਿਕ ਚਲਾਨ ਜਾਰੀ ਕੀਤੇ ਜਾ ਚੁੱਕੇ ਹਨ ਅਤੇ 54 ਵਾਹਨ ਜ਼ਬਤ ਕੀਤੇ ਗਏ ਹਨ। ਇਸੇ ਤਰ੍ਹਾਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ 18,500 ਰੁਪਏ ਜੁਰਮਾਨੇ ਦੇ ਨਾਲ 37 ਚਲਾਨ ਜਾਰੀ ਕੀਤੇ ਗਏ ਹਨ ਅਤੇ 23 ਆਟੋਜ਼ ‘ਤੇ 11500 ਜੁਰਮਾਨਾ ਲਗਾਇਆ ਗਿਆ।

ਮਹਾਂਮਾਰੀ ਫੈਲਣ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਵੱਲੋਂ 1859 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 2508 ਵਿਅਕਤੀਆਂ ਨੂੰ ਕੋਵਿਡ -19 ਪ੍ਰੋਟੋਕਾਲਜ਼ ਦੀ ਉਲੰਘਣਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 733 ਐਫ.ਆਈ.ਆਰ. ਮਾਸਕ ਨਾ ਪਹਿਨਣ ਵਾਲਿਆਂ ਖ਼ਿਲਾਫ਼ ਹਨ। ਉਨ੍ਹਾਂ ਦੱਸਿਆ ਕਿ 3.89 ਕਰੋੜ ਰੁਪਏ ਦੇ ਜੁਰਮਾਨੇ ਦੇ ਨਾਲ ਮਾਸਕ ਨਾ ਪਹਿਨਣ ਵਾਲਿਆਂ ਦੇ 67825 ਚਲਾਨ ਜਾਰੀ ਕੀਤੇ ਗਏ ਹਨ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।