ਜਲੰਧਰ | ਕੋਰੋਨਾ ਪਾਬੰਦੀਆਂ ਦੀ ਸਖਤੀ ਘਟਣ ਤੋਂ ਬਾਅਦ ਹੁਣ ਜਲੰਧਰ ਪੁਲਿਸ ਦੇ ਨਿਸ਼ਾਨੇ ‘ਤੇ ਹੋਟਲ, ਰੈਸਟੋਰੈਂਟਾਂ ਅਤੇ ਬਾਰ ਹਨ। ਪੁਲਿਸ ਹੁਣ ਇਨ੍ਹਾਂ ਥਾਵਾਂ ‘ਤੇ ਚੈਕਿੰਗ ਵਧਾ ਕੇ ਸਖਤੀ ਕਰੇਗੀ, ਇਸ ਲਈ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਹੋਟਲਾਂ, ਰੈਸਟੋਰੈਂਟਾਂ ਅਤੇ ਬਾਰਾਂ ਵਿੱਚ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ 10 ਸਾਂਝੀਆਂ ਟੀਮਾਂ ਬਣਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨਾਂ ਟੀਮਾਂ ਦੇ ਨਾਲ ਜਾਂਚ ਦੌਰਾਨ 5 ਜੀ.ਓ. ਰੈਂਕ ਦੇ ਅਧਿਕਾਰੀਆਂ ਨੂੰ ਲਗਾਇਆ ਗਿਆ ਸੀ।

ਸੀਪੀ ਨੇ ਦੱਸਿਆ- ਪਿਛਲੇ ਦੋ ਦਿਨਾਂ ‘ਚ ਟੀਮਾਂ ਵਲੋਂ 29 ਹੋਟਲਾਂ ਜਿਸ ਵਿੱਚ ਰੈਡੀਸਨ, ਰਮਾਡਾ, ਮਾਇਆ, ਬੈਸਟ ਵੈਸਟਰਨ, ਸਰੋਵਰ ਪੋਰਟੀਕੋ, ਮੈਕਡੌਨਲਡ, ਬੈਸਟ ਪਰਾਈਜ਼, ਕੇ.ਐਫ.ਸੀ. ਅਤੇ ਹੋਰਨਾਂ ਦੇ ਨਾਲ ਦੋ IELTS ਕੋਚਿੰਗ ਸੈਂਟਰਾਂ ਦੀ ਜਾਂਚ ਕੀਤੀ ਗਈ।

ਖਾਣ ਵਾਲੀਆਂ ਇਹ ਥਾਵਾਂ (ਈਟਿੰਗ ਪੁਆਇੰਟ) ਕੋਵਿਡ ਵਾਇਰਸ ਦੇ ਫੈਲਣ ਵਾਲੀਆਂ ਸ੍ਰੇਣੀਆਂ ਵਿੱਚ ਆਉਂਦੀਆਂ ਹਨ ਜਿਥੇ ਕੋਵਿਡ ਵਾਇਰਸ ਫੈਲਣ ਦੀ ਸੰਭਾਵਨਾ ਵੱਧ ਹੈ, ਇਸ ਤਰ੍ਹਾਂ ਇਨ੍ਹਾਂ ਸੰਸਥਾਵਾਂ ਦੇ ਅਮਲੇ ਅਤੇ ਆਉਣ ਵਾਲੇ ਲੋਕਾਂ ਦੀ ਕੋਵਿਡ ਵੈਕਸੀਨੇਸ਼ਨ ਬਹੁਤ ਮਹੱਤਵ ਰੱਖਦੀ ਹੈ।

ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਸਥਾਂਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਥੇ ਪੁਲਿਸ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਦੌਰਾ ਕਰਕੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।