ਜਲੰਧਰ, 22 ਜਨਵਰੀ | ਅਯੁੱਧਿਆ ‘ਚ ਸ਼੍ਰੀ ਰਾਮ ਲਾਲਾ ਦੀ ਪਹਿਲੀ ਬਰਸੀ ਦੇ ਮੌਕੇ ‘ਤੇ ਜਲੰਧਰ ‘ਚ ਅੱਜ ਯਾਨੀ ਬੁੱਧਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੀ ਦੇਵੀ ਤਾਲਾਬ ਮੰਦਿਰ ਵਿਚ ਵੀ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।
ਬੁੱਧਵਾਰ ਨੂੰ ਇਹ ਯਾਤਰਾ ਸ਼੍ਰੀ ਦੇਵੀ ਤਾਲਾਬ ਮੰਦਿਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਵਿਚੋਂ ਗੁਜ਼ਰੇਗੀ। ਇਹ ਯਾਤਰਾ ਸ਼ਾਮ ਕਰੀਬ 6 ਵਜੇ ਸਮਾਪਤ ਹੋਵੇਗੀ। ਇਸ ਵਿਚ ਲੱਖਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਕਰੀਬ 7 ਘੰਟਿਆਂ ਲਈ ਯਾਤਰਾ ਕਾਰਨ ਰੂਟ ਡਾਈਵਰਟ ਕਰ ਦਿੱਤੇ ਹਨ। ਇਨ੍ਹਾਂ ਵਿਚ ਸ਼੍ਰੀ ਦੇਵੀ ਤਾਲਾਬ ਮੰਦਰ, ਅੱਡਾ ਹੁਸ਼ਿਆਰਪੁਰ ਚੌਕ, ਅੱਡਾ ਟਾਂਡਾ ਚੌਕ, ਖਿੰਗੜਾ ਗੇਟ, ਪੰਜ ਪੀਰ ਚੌਕ, ਫਗਵਾੜਾ ਗੇਟ ਬਾਜ਼ਾਰ, ਮਿਲਾਪ ਚੌਕ, ਸ਼੍ਰੀ ਰਾਮ ਚੌਕ (ਕੰਪਨੀ ਬਾਗ ਚੌਕ), ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ), ਅੱਡਾ ਹੁਸ਼ਿਆਰਪੁਰ ਚੌਕ, ਜੇਲ ਚੌਕ, ਪਟੇਲ ਚੌਕ, ਭਗਵਾਨ ਵਾਲਮੀਕੀ ਗੇਟ ਅਤੇ ਹੋਰ ਇਲਾਕੇ ਸ਼ਾਮਲ ਹਨ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)