ਰਾਹਤ ਦੀ ਖ਼ਬਰ, 65 ਕੋਰੋਨਾ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ

0
1450

ਸੰਗਰੂਰ . ਸ਼ਹਿਰ ਵਿਚ ਜਿਥੇ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਸੀ ਕੱਲ਼੍ਹ 65 ਮਰੀਜਾਂ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੀ ਹੈ। ਪਿਛਲੇ ਦੋ ਦਿਨਾਂ ਦੌਰਾਨ ਕੋਵਿਡ-19 ਤੋਂ ਪ੍ਰਭਾਵਿਤ 65 ਸ਼ੱਕੀ ਮਰੀਜਾਂ ਦੇ ਸੈਂਪਲ ਲਏ ਗਏ ਸਨ ਜਿਨਾਂ ਦੀ ਲੈਬਾਰਟਰੀ ਟੈਸਟ ਤੋਂ ਬਾਅਦ ਰਿਪੋਰਟ ਨੈਗੇਟਿਵ ਆਈ ਹੈ। ਕੋਵਿਡ-19 ਦੇ ਇਨਾਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਸਿਹਤ ਵਿਭਾਗ ਨੂੰ ਲੈਬਾਰਟਰੀ ਜਾਂਚ ਲਈ ਭੇਜੇ ਗਏ ਸਨ।

ਇਨ੍ਹਾਂ ਸੈਂਪਲਾਂ ਵਿੱਚ ਡਾਕਟਰਾਂ ਅਤੇ ਹੋਰਨਾਂ ਲੋਕਾਂ ਦੇ ਸੈਂਪਲ ਸ਼ਾਮਲ ਸਨ ਜੋ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿਚ ਰਹੇ ਸਨ। ਸ਼ੱਕੀ ਮਰੀਜ਼ਾਂ ਦੇ ਨਿਯਮਤ ਤੌਰ ‘ਤੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।