ਜਲੰਧਰ | ਦਿਹਾਤੀ ਪੁਲਿਸ ਜਲੰਧਰ ਨੇ ਭਾਰਤੀ ਸੈਨਾ ਦੇ 2 ਜਵਾਨਾਂ ਨੂੰ ਜਾਸੂਸੀ ਦੇ ਆਰੋਪ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਿਕ 2 ਮਹੀਨੇ ਪਹਿਲਾਂ 2 ਨਸ਼ਾ ਸਮੱਗਲਰਾਂ ਨੂੰ ਮਿਲੀ ਇਨਪੁੱਟ ਦੇ ਆਧਾਰ ‘ਤੇ ਕਾਬੂ ਕੀਤਾ ਗਿਆ।
ਇਨ੍ਹਾਂ ਦੋਵਾਂ ਜਵਾਨਾਂ ਨੇ ਹੁਣ ਤੱਕ 900 ਦੇ ਕਰੀਬ ਕਾਗਜ਼ਾਤ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈ ਨੂੰ ਭੇਜੇ ਹਨ। ਫਿਲਹਾਲ ਦੋਵਾਂ ਨੂੰ 7 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਲੈ ਕੇ ਅੱਗੇ ਦੀ ਕਾਰਵਾਈ ਕਰ ਚੱਲ ਰਹੀ ਹੈ। ਜਲੰਧਰ ਪੁਲਿਸ ਨੇ ਇਨ੍ਹਾਂ ਦੋਵਾਂ ਜਵਾਨਾਂ ਨੂੰ ਅਨੰਤਨਾਗ ਅਤੇ ਕਾਰਗਿਲ ਤੋਂ ਟ੍ਰਾਂਜ਼ਿਟ ਰਿਮਾਂਡ ‘ਤੇ ਇਥੇ ਲਿਆਂਦਾ ਹੈ।
ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ 2 ਮਹੀਨੇ ਪਹਿਲਾਂ ਫੜੇ ਗਏ ਨਸ਼ਾ ਸਮੱਗਲਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਦੇ ਸੰਪਰਕ ਵਿੱਚ ਭਾਰਤੀ ਸੈਨਾ ਦੇ 2 ਜਵਾਨ ਹਨ, ਜੋ ਭਾਰਤੀ ਸੈਨਾ ਦੇ ਖੂਫੀਆ ਡਾਕੂਮੈਂਟਸ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈ ਦੇ ਅਧਿਕਾਰੀਆਂ ਨੂੰ ਭੇਜ ਚੁੱਕੇ ਸਨ।
ਜਲੰਧਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਨਵੀਨ ਸਿੰਗਲਾ ਨੇ ਦੱਸਿਆ ਕਿ ਮਈ ਮਹੀਨੇ ਵਿੱਚ ਉਨ੍ਹਾਂ ਨੇ ਰਣਵੀਰ ਸਿੰਘ ਨਾਂ ਦੇ ਇੱਕ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ‘ਤੇ 70 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਹ ਖੁਲਾਸਾ ਹੋਇਆ ਕਿ ਉਨ੍ਹਾਂ ਦੇ ਸੰਪਰਕ ‘ਚ 2 ਜਵਾਨ ਭਾਰਤੀ ਸੈਨਾ ਦੀ ਖੂਫੀਆ ਜਾਣਕਾਰੀ ਉਨ੍ਹਾਂ ਨੂੰ ਦਿੰਦੇ ਸੀ ਅਤੇ ਉਹ ਪਾਕਿਸਤਾਨ ਭੇਜ ਦਿੰਦੇ ਸਨ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)