ਜਲੰਧਰ ਦੇਹਾਤ ਪੁਲਿਸ ਵੱਲੋਂ ਗੁੰਮ ਹੋਏ 78 ਮੋਬਾਈਲ ਫੋਨ ਬਰਾਮਦ ਕਰ ਕੇ ਵਾਰਿਸਾਂ ਨੂੰ ਸੌਂਪੇ
ਜਲੰਧਰ, 10 ਨਵੰਬਰ | : ਜਲੰਧਰ ਦੇਹਾਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਐਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਅਤੇ ਟੈਕਨੀਕਲ ਯੂਨਿਟ ਦੀ ਮਦਦ ਨਾਲ ਪੁਲਿਸ ਨੇ ਪਿਛਲੇ ਸਮੇਂ ਦੌਰਾਨ ਗੁੰਮ ਹੋਏ 78 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਐਸ.ਐੱਸ.ਪੀ. ਨੇ ਕਿਹਾ ਕਿ ਜਨਵਰੀ ਤੋਂ ਹੁਣ ਤੱਕ 946 ਮੋਬਾਈਲ ਗੁੰਮ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਵਿੱਚੋਂ ਅੱਜ 78 ਮੋਬਾਈਲ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ 100 ਮੋਬਾਈਲ ਫੋਨ ਵਾਪਸ ਸੌਂਪੇ ਜਾ ਚੁੱਕੇ ਹਨ।
ਉਨ੍ਹਾਂ ਨੇ ਦੱਸਿਆ ਕਿ ਇਹ ਤੀਜੀ ਵਾਰ ਹੈ ਜਦੋਂ ਪੁਲਿਸ ਵੱਲੋਂ ਗੁੰਮ ਹੋਏ ਫੋਨਾਂ ਨੂੰ ਮਾਲਕਾਂ ਨੂੰ ਵਾਪਸ ਕੀਤਾ ਗਿਆ ਹੈ। ਐਸ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਦਾ ਮੋਬਾਈਲ ਗੁੰਮ ਹੋ ਜਾਵੇ ਤਾਂ ਉਹ CIR ਪੋਰਟਲ ‘ਤੇ ਸ਼ਿਕਾਇਤ ਦਰਜ ਕਰ ਸਕਦੇ ਹਨ। ਇਸ ਪੋਰਟਲ ਰਾਹੀਂ ਨਾਗਰਿਕਾਂ ਨੂੰ ਕਈ ਸੁਵਿਧਾਵਾਂ ਮਿਲਦੀਆਂ ਹਨ।
ਐਸ.ਐੱਸ.ਪੀ. ਵਿਰਕ ਨੇ ਇਹ ਵੀ ਕਿਹਾ ਕਿ ਚੋਰ ਗੁੰਮ ਹੋਏ ਫੋਨਾਂ ਦਾ ਸਾਈਬਰ ਕ੍ਰਾਈਮ ਜਾਂ ਫਰੌਡ ਲਈ ਇਸਤੇਮਾਲ ਕਰ ਸਕਦੇ ਹਨ, ਇਸ ਲਈ ਸਮੇਂ ਸਿਰ ਸ਼ਿਕਾਇਤ ਕਰਨਾ ਬਹੁਤ ਜ਼ਰੂਰੀ ਹੈ।







































