ਜਲੰਧਰ : ਭੈਣ ਦੀ ਲਾਸ਼ ਵੇਖ ਕੇ ਭਰਾ ਨੂੰ ਪਿਆ ਦਿਲ ਦਾ ਦੌਰਾ, ਮੌਕੇ ‘ਤੇ ਮੌਤ

0
940

ਜਲੰਧਰ, 13 ਨਵੰਬਰ | ਗੋਰਾਇਆ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦਰਅਸਲ, ਭੈਣ ਦੀ ਮੌਤ ਦੀ ਖ਼ਬਰ ਸੁਣ ਕੇ ਭਰਾ ਨੇ ਵੀ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਗੋਰਾਇਆ ਦੇ ਰਹਿਣ ਵਾਲੇ ਅਸ਼ੋਕ ਜੈਰਥ ਨੂੰ ਆਪਣੀ ਭੈਣ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਉਹ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਭੈਣ ਘਰ ਜਾ ਰਿਹਾ ਸੀ। ਅਸ਼ੋਕ ਨੇ ਜਿਵੇਂ ਹੀ ਆਪਣੀ ਭੈਣ ਦੀ ਲਾਸ਼ ਵੇਖੀ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਗੋਰਾਇਆ ਦੇ ਰਾਮ ਬਾਜ਼ਾਰ ‘ਚ ਕਾਰੋਬਾਰ ਕਰਦਾ ਸੀ।

Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)