ਜਲੰਧਰ : ਬੁਲੰਦਪੁਰ ਪਿੰਡ ‘ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਜਾਂਚ ‘ਚ ਜੁਟੀ ਪੁਲਿਸ

0
463

ਜਲੰਧਰ| ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਬੁਲੰਦਪੁਰ ‘ਚ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਇਸ ਦੇ ਨਾਲ ਹੀ ਉੱਥੋਂ ਲੰਘ ਰਹੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।