ਜਲੰਧਰ : ਕੱਲ ਸੇਵਾ ਕੇਂਦਰ ਰਹਿਣਗੇ ਬੰਦ

0
335

ਜਲੰਧਰ | ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਮੁੱਚੇ ਸੇਵਾ ਕੇਂਦਰ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਨਾਗਰਿਕ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਕਾਜ ਵਾਲੇ ਦਿਨਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ।