ਜਲੰਧਰ : ਬੱਸ ਦਾ ਸਟੇਅਰਿੰਗ ਫੇਲ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, ਆਟੋ ‘ਚ ਫਸ ਗਈ ਡਰਾਈਵਰ ਦੀ ਲਾਸ਼

0
593

ਜਲੰਧਰ | ਨਕੋਦਰ ਰੋਡ ‘ਤੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਵਿਖੇ ਮੇਨ ਰੋਡ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਆਟੋ ਚਾਲਕ ਦੀ ਮੌਤ ਤੇ 5 ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਆਟੋ ਚਾਲਕ ਦੀ ਲਾਸ਼ ਆਟੋ ‘ਚ ਹੀ ਫਸ ਗਈ, ਜਿਸ ਨੂੰ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ।

ਥਾਣਾ ਸਦਰ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੱਸ ਦਾ ਸਟੇਅਰਿੰਗ ਫੇਲ ਹੋਣ ਕਾਰਨ ਵਾਪਰਿਆ। ਬੇਕਾਬੂ ਬੱਸ ਨੇ ਆਟੋ ਤੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਹਾਦਸੇ ‘ਚ ਆਟੋ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 5 ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ