ਜਲੰਧਰ : ਚੁਗਿੱਟੀ ਚੌਕ ਨੇੜੇ ਭਿਆਨਕ ਹਾਦਸਾ, ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਔਰਤਾਂ ਦੀ ਮੌਤ

0
772

ਜਲੰਧਰ (ਕਮਲ) | ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਚੁਗਿੱਟੀ ਚੌਕ ਨੇੜੇ ਇਕ ਟਰੱਕ ਦੀ ਲਪੇਟ ‘ਚ ਆਉਣ ਨਾਲ 2 ਔਰਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਰਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਮੋਹਨ ਵਿਹਾਰ ਜਲੰਧਰ ਤੇ ਅਨੀਤਾ ਸ਼ਰਮਾ ਵਾਸੀ ਮੋਹਨ ਵਿਹਾਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਔਰਤਾਂ ਘਰੋਂ ਐਕਟਿਵਾ ‘ਤੇ ਪੀਏਪੀ ਵੱਲ ਜਾ ਰਹੀਆਂ ਸਨ, ਜਿਵੇਂ ਹੀ ਉਹ ਚੁਗਿੱਟੀ ਫਲਾਈਓਵਰ ਨੇੜੇ ਪਹੁੰਚੀਆਂ, ਪਿੱਛੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਤ ਹੋ ਗਈ। ਟਰੱਕ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਇਸ ਸਬੰਧੀ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।