ਜਲੰਧਰ | ਜਲੰਧਰ ਦੇ ਬੱਸ ਅੱਡੇ ‘ਚ ਅੱਜ ਟੈੱਟ ਪਾਸ ਬੀਐੱਡ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ, ਜਿਸ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨ ਤੇ ਪੁਲਿਸ ਨੂੰ ਹਫੜਾ-ਦਫੜੀ ਪੈ ਗਈ ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ।
ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਬੈਨਰ ਲੈ ਕੇ ਨਾਅਰੇਬਾਜ਼ੀ ਕਰ ਰਹੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਇਕ ਮਹਿਲਾ ਅਧਿਆਪਕ ਬੇਹੋਸ਼ ਹੋ ਗਈ।
ਬੀਐੱਡ ਟੈੱਟ ਪਾਸ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਅਧਿਆਪਕ ਯੋਗਤਾ ਟੈਸਟ ਪਾਸ ਕਰਨ ਦੇ ਬਾਵਜੂਦ ਕਈ ਸਾਲਾਂ ਤੋਂ ਨੌਕਰੀ ਨਹੀਂ ਦਿੱਤੀ ਜਾ ਰਹੀ।
ਦੱਸਣਯੋਗ ਹੈ ਕਿ ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪਰਗਟ ਸਿੰਘ ਜਦੋਂ ਤੋਂ ਸੂਬੇ ਦੇ ਸਿੱਖਿਆ ਮੰਤਰੀ ਬਣੇ ਹਨ, ਉਦੋਂ ਤੋਂ ਹੀ ਸ਼ਹਿਰ ਵਿੱਚ ਅਧਿਆਪਕਾਂ ਨੇ ਧਰਨੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ