ਜਲੰਧਰ : ਪੰਜਾਬ ਰੋਡਵੇਜ਼ ਬੱਸ ਦੀ ਹੋਈ ਬ੍ਰੇਕ ਫੇਲ੍ਹ, 4 ਵਾਹਨਾਂ ‘ਚ ਮਾਰੀ ਭਿਆਨਕ ਟੱਕਰ

0
352

ਜਲੰਧਰ | ਸ਼ਹਿਰ ਵਿਚਕਾਰ ਸਥਿਤ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਬੀਤੇ ਦਿਨ ਸ਼ਾਮ ਨੂੰ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਬੱਸ ਸਟੈਂਡ ਤੋਂ ਰਵਾਨਾ ਹੋਈ ਰੋਡਵੇਜ਼ ਦੀ ਬੱਸ ਦੀ ਅਚਾਨਕ ਗੁਰੂ ਨਾਨਕ ਮਿਸ਼ਨ ਚੌਕ ‘ਚ ਬਰੇਕ ਫੇਲ੍ਹ ਹੋ ਗਈ। ਬੱਸ ਨੇ ਅੱਗੇ ਚੱਲ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਦੇਖਦੇ ਹੀ ਦੇਖਦੇ 4 ਵਾਹਨ ਆਪਸ ‘ਚ ਟਕਰਾਅ ਗਏ।

ਟੱਕਰ ਤੋਂ ਬਾਅਦ ਰੋਡਵੇਜ਼ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਕੰਡਕਟਰ ਅਜੇ ਬੱਸ ਵਿਚ ਹੀ ਸੀ। ਉਸ ਨੇ ਕਿਹਾ ਕਿ ਡਰਾਈਵਰ ਭੱਜਿਆ ਨਹੀਂ, ਸਗੋਂ ਵਰਕਸ਼ਾਪ ਗਿਆ ਹੈ। ਘਟਨਾ ਤੋਂ ਬਾਅਦ ਮਿਸ਼ਨ ਚੌਕ ਵਿਖੇ ਲੰਮਾ ਜਾਮ ਲੱਗ ਗਿਆ, ਜਿਸ ਨੂੰ ਉਥੇ ਮੌਜੂਦ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਕਾਬੂ ਕੀਤਾ।

ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨੁਕਸਾਨੇ ਗਏ ਸਾਰੇ ਵਾਹਨਾਂ ਅਤੇ ਬੱਸ ਕੰਡਕਟਰ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ। ਵਾਹਨ ਮਾਲਕਾਂ ਦਾ ਸਮਝੌਤਾ ਹੋਣ ‘ਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸਮਝੌਤਾ ਨਾ ਹੋਣ ‘ਤੇ ਕਾਰਵਾਈ ਕੀਤੀ ਜਾਵੇਗੀ।