ਜਲੰਧਰ, 20 ਜਨਵਰੀ | ਜਲੰਧਰ ਦੇ ਆਦਮਪੁਰ ਥਾਣੇ ਤੋਂ ਹਾਈਵੇ ਲੁਟੇਰਾ ਗਿਰੋਹ ਦਾ ਇਕ ਮੈਂਬਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਉਸ ਦੀ ਪਛਾਣ ਰਾਜਾ ਅੰਬਰਸਰੀਆ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਸੀਆਈਏ ਸਟਾਫ਼ ਜਲੰਧਰ ਦਿਹਾਤ ਥਾਣੇ ਦੀ ਟੀਮ ਨੇ ਵੀਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਉਸ ਨੂੰ ਆਦਮਪੁਰ ਥਾਣੇ ਦੇ ਹਵਾਲੇ ਕਰ ਦਿੱਤਾ। ਦੋਸ਼ੀ ਦੇਰ ਰਾਤ ਥਾਣੇ ਤੋਂ ਫਰਾਰ ਹੋ ਗਿਆ। ਹਾਲਾਂਕਿ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਰਾਜਾ ਅੰਬਰਸਰੀਆ ਵੀਰਵਾਰ ਰਾਤ ਨੂੰ ਆਦਮਪੁਰ ਥਾਣੇ ਵਿਚ ਸੀ। ਇਸ ਦੌਰਾਨ ਥਾਣਾ ਆਦਮਪੁਰ ਦੇ ਐਸਐਚਓ ਮਨਜੀਤ ਸਿੰਘ ਛੁੱਟੀ ’ਤੇ ਸਨ। ਸਟਾਫ ਦੀ ਲਾਪਰਵਾਹੀ ਕਾਰਨ ਉਕਤ ਦੋਸ਼ੀ ਸ਼ੁੱਕਰਵਾਰ ਨੂੰ ਥਾਣੇ ‘ਚੋਂ ਫਰਾਰ ਹੋ ਗਿਆ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਸ ਵੱਲੋਂ ਜਲੰਧਰ-ਹੁਸ਼ਿਆਰਪੁਰ ਹਾਈਵੇ ਤੋਂ ਇਕ ਕਾਰ ਲੁੱਟੀ ਸੀ। ਉਸ ਵਿਚ ਬੈਠ ਕੇ ਉਹ ਭੱਜ ਗਿਆ। ਪੁਲਿਸ ਨੇ ਉਸ ਦੀ ਗੱਡੀ ਨੂੰ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਉਸਨੂੰ ਫੜਨ ਲਈ ਅੰਮ੍ਰਿਤਸਰ ਸਮੇਤ ਵੱਖ-ਵੱਖ ਸਰਹੱਦੀ ਇਲਾਕਿਆਂ ਵਿਚ ਤਲਾਸ਼ੀ ਲਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਰਾਜਾ ਅੰਬਰਸਰੀਆ ਦਾ ਅਸਲੀ ਨਾਂ ਅਜੇਪਾਲ ਹੈ। ਉਸ ਖਿਲਾਫ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਦੇ ਕਈ ਮਾਮਲੇ ਦਰਜ ਹਨ। ਉਸ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਬੰਧ ਸਨ। ਫਿਲਹਾਲ ਪੁਲਿਸ ਇਸ ਸਬੰਧੀ ਪੁੱਛਗਿੱਛ ਕਰ ਰਹੀ ਸੀ ਪਰ ਉਹ ਥਾਣੇ ਤੋਂ ਹੀ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਵਿਚ ਲੱਗੀ ਹੋਈ ਹੈ।

ਪੁਲਿਸ ਨੇ ਦੋਸ਼ੀਆਂ ਦਾ ਕਰੀਬ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਅੱਜ ਦੋਸ਼ੀ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਦੋਸ਼ੀ ਫਰਾਰ ਹੋ ਗਿਆ। ਉਕਤ ਦੋਸ਼ੀ ਖ਼ਿਲਾਫ਼ ਥਾਣਾ ਆਦਮਪੁਰ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਉਸ ਦੀ ਤਲਾਸ਼ ਜਾਰੀ ਹੈ।

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)