ਜਲੰਧਰ | ਇਕ ਨਰਸ ਜਲੰਧਰ ਦੇ ਸ਼੍ਰੀਮੰਨ ਹਸਪਤਾਲ ਤੋਂ ਛੁੱਟੀ ਲੈ ਕੇ ਆਪਣੇ ਘਰ ਲਈ ਰਵਾਨਾ ਹੋਈ ਸੀ ਕਿ ਇਕ ਬ੍ਰਿਜ਼ਾ ਕਾਰ ਚਾਲਕ ਨੇ ਲੜਕੀ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਇਸ ਤੋਂ ਬਾਅਦ ਬ੍ਰਿਜ਼ਾ ਕਾਰ ਦੇ ਡਰਾਈਵਰ ਨੇ ਕਾਰ ਨੂੰ ਭਜਾ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਅਤੇ ਕਾਰ ਨੂੰ ਉਥੋਂ ਭਜਾ ਲਿਆ ਪਰ ਉਥੇ ਮੌਜੂਦ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਕੁਝ ਦੂਰੀ ‘ਤੇ ਕਾਰ ਦਾ ਟਾਇਰ ਫੱਟਣ ਕਾਰਨ ਕਾਰ ਰੁਕ ਗਈ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਗੱਲਬਾਤ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਸੀਂ ਹਸਪਤਾਲ ਤੋਂ ਬਾਹਰ ਆਈ ਲੜਕੀ ਨੂੰ ਟੱਕਰ ਮਾਰਨ ਤੋਂ ਬਾਅਦ ਬ੍ਰਿਜ਼ਾ ਕਾਰ ਚਾਲਕ ਨੂੰ ਭੱਜਦੇ ਦੇਖਿਆ, ਜਿਸ ਤੋਂ ਬਾਅਦ ਅਸੀਂ ਕੁਝ ਦੂਰੀ ਤੱਕ ਉਸ ਦਾ ਪਿੱਛਾ ਕੀਤਾ ਅਤੇ ਕੁਝ ਦੂਰੀ ‘ਤੇ ਗੱਡੀ ਦਾ ਟਾਇਰ ਫਟਣ ਕਾਰਨ ਕਾਰ ਚਾਲਕ ਆਪਣੀ ਕਾਰ ਛੱਡ ਕੇ ਉਥੋਂ ਫਰਾਰ ਹੋ ਗਿਆ।