ਜਲੰਧਰ| ਅਦਾਲਤ ਨੇ ਬੀਐਮਐਸ ਫੈਸ਼ਨ ਦੇ ਮਾਲਕ ਨੂੰ ਕਰਾਰਾ ਝਟਕਾ ਦਿੱਤਾ ਹੈ। ਕੋਰਟ ਨੇ BMS FASHION ਦੇ ਮਾਲਕ ਦੀ ਅਗਾਊਂ ਜ਼ਮਾਨਤ ਰੱਦ ਕਰਨ ਦਾ ਹੁਕਮ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਫਰਾਰ ਚੱਲ ਰਹੇ ਦੋਵੇਂ ਕਥਿਤ ਦੋਸ਼ੀਆਂ ਲਕਸ਼ੈ ਵਰਮਾ ਤੇ ਪ੍ਰਥਮ ਵਰਮਾ ਨੇ ਗ੍ਰਿਫਤਾਰੀ ਤੋਂ ਬਚਣ ਲਈ ਸੈਸ਼ਨ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।
ਇਨ੍ਹਾਂ ਦੋਵਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਦੋਵਾਂ ਮੁਲਜ਼ਮਾਂ ਨੇ ਇਕ ਜਾਇਦਾਦ ਦੇ ਵਿਵਾਦ ਵਿਚ ਫਾਇਰਿੰਗ ਕੀਤੀ ਸੀ ਤੇ ਪੀੜਤ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸਨ।








































