ਜਲੰਧਰ : ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਪੁੱਠਾ ਲਟਕਾਅ ਕੇ ਕੁੱਟਣ ਵਾਲਾ ਕਾਬੂ, ਵੀਡੀਓ ਬਣਾਉਣ ਵਾਲਾ ਅਜੇ ਵੀ ਫਰਾਰ

0
2020

ਫਿਲੌਰ| ਪੰਜਾਬ ਦੇ ਜਲੰਧਰ ‘ਚ ਇਕ ਨਾਬਾਲਗ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਕਰਨ ਵਾਲਾ ਮੁਲਜ਼ਮ ਪਿੰਡ ਦਾ ਪੰਚ ਹੈ। ਉਸ ਨੇ ਨਾਬਾਲਗ ਮਜ਼ਦੂਰ ਨੂੰ ਦਰੱਖਤ ਤੋਂ ਉਲਟਾ ਲਟਕਾ ਕੇ ਕੁੱਟਿਆ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਹ ਮਾਮਲਾ ਫਿਲੌਰ ਦੇ ਪਿੰਡ ਪਾਲਣੋ ਦਾ ਹੈ। ਜਿੱਥੇ ਪਿੰਡ ਦੇ ਪੰਚ ਨੇ ਆਪਣੇ ਨੇੜੇ ਕੰਮ ਕਰਦੇ ਇੱਕ ਨਾਬਾਲਗ ਮਜ਼ਦੂਰ ਨੂੰ ਪਿੰਡ ਦੇ ਹੀ ਇੱਕ ਦਰੱਖਤ ਤੋਂ ਉਲਟਾ ਲਟਕਾ ਕੇ ਕੁੱਟਿਆ। ਇਸ ਦੌਰਾਨ ਉਸ ਦਾ ਸਾਥੀ ਵੀਡੀਓ ਬਣਾ ਰਿਹਾ ਸੀ। ਪੁਲਿਸ ਵੀਡੀਓ ਬਣਾਉਣ ਵਾਲੇ ਸਾਥੀ ਰਮਨਦੀਪ ਸਿੰਘ ਉਰਫ਼ ਰਮਨਾ ਦੀ ਵੀ ਭਾਲ ਕਰ ਰਹੀ ਹੈ।

ਨਾਬਾਲਗ ਮਜ਼ਦੂਰ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਦੋਸ਼ ਹੈ ਕਿ ਨਾਬਾਲਗ ਪੰਚ ਮਨਵੀਰ ਸਿੰਘ ਤੋਂ 35 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਿਆ ਸੀ। ਇਸ ਤੋਂ ਬਾਅਦ ਮਨਵੀਰ ਨੇ ਨਾਬਾਲਗ ਦੀ ਫੋਟੋ ਵਟਸਐਪ ਗਰੁੱਪਾਂ ‘ਚ ਸ਼ੇਅਰ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਨੌਜਵਾਨ ਪਿੰਡ ਦੇ ਕੋਲ ਹੀ ਬੈਠਾ ਹੈ। ਮਨਵੀਰ ਨਾਬਾਲਗ ਨੂੰ ਫੜ ਕੇ ਪਿੰਡ ਪਲਕਦੀਮ ਦੇ ਖੇਤਾਂ ਵਿੱਚ ਪਹੁੰਚ ਗਿਆ।

ਇੱਥੇ ਪੰਚ ਨੇ ਨਾਬਾਲਗ ਨੂੰ ਦਰੱਖਤ ਤੋਂ ਉਲਟਾ ਲਟਕਾ ਦਿੱਤਾ ਅਤੇ ਵੀਡੀਓ ਕਾਲ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿਖਾਇਆ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਮਿਥਲੇਸ਼ ਦੇ ਕੰਨ, ਮੂੰਹ ਅਤੇ ਨੱਕ ‘ਚੋਂ ਖੂਨ ਨਿਕਲ ਰਿਹਾ ਹੈ। ਮਨਵੀਰ ਨੇ ਨਾਬਾਲਗ ਮਜ਼ਦੂਰ ਦੇ ਪਰਿਵਾਰਕ ਮੈਂਬਰਾਂ ਨੂੰ 35,000 ਰੁਪਏ ਵਾਪਸ ਕਰਨ ਲਈ ਕਿਹਾ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇ ਨਾ ਪੈਸੇ ਦਿੱਤੇ ਤਾਂ ਮੁੰਡੇ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਬੇਟੇ ਦੀ ਹਾਲਤ ਦੇਖ ਕੇ ਪਰਿਵਾਰਕ ਮੈਂਬਰ ਡਰ ਗਏ ਅਤੇ ਪੈਸੇ ਦਾ ਇੰਤਜ਼ਾਮ ਕਰਕੇ ਮਨਵੀਰ ਦੇ ਖਾਤੇ ‘ਚ ਪੈਸੇ ਜਮ੍ਹਾ ਕਰਵਾ ਦਿੱਤੇ। ਹਾਲਾਂਕਿ, ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਇੱਕ ਸਾਥੀ ਦੀ ਭਾਲ ਜਾਰੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ