ਜਲੰਧਰ : ਚਲਦੀ ਕਾਰ ਦਾ ਫਟਿਆ ਟਾਇਰ, ਸੰਤੁਲਨ ਵਿਗੜਨ ਨਾਲ ਰਾਹ ਜਾਂਦੇ ਵਾਹਨ ਨੂੰ ਮਾਰੀ ਟੱਕਰ, ਕਈ ਜ਼ਖਮੀ

0
308

ਜਲੰਧਰ | ਸ਼ਹਿਰ ਵਿਚ ਰਾਤ ਨੂੰ ਤੇਜ਼ ਰਫ਼ਤਾਰ ਕਾਰ ਪਲਟ ਗਈ। ਹਾਦਸਾ ਬੀਐਸਐਫ ਚੌਕ ਤੋਂ ਅੱਗੇ ਖਾਲਸਾ ਕਾਲਜ ਨੇੜੇ ਵਾਪਰਿਆ।
ਕਾਰ ਨੇ ਪਹਿਲਾਂ ਅੱਗੇ ਜਾ ਰਹੀ ਇਕ ਹੋਰ ਕਾਰ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਇਹ ਪਲਟ ਗਈ ਅਤੇ ਛੱਤ ‘ਤੇ ਜਾ ਡਿੱਗੀ।
ਇਸ ਦੌਰਾਨ ਉੱਥੋਂ ਲੰਘ ਰਹੇ ਲੋਕਾਂ ਨੇ ਜ਼ਖਮੀਆਂ ਨੂੰ ਪਲਟੀ ਕਾਰ ‘ਚੋਂ ਬਾਹਰ ਕੱਢਿਆ। ਕਾਰ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਹਾਦਸੇ ਦੀ ਜਾਂਚ ਕਰ ਰਹੇ ਹਨ, ਹਾਲਾਂਕਿ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਟਾਇਰ ਫਟਣ ਕਾਰਨ ਵਾਪਰਿਆ ਹੈ। ਕਾਰ ਦੀ ਰਫਤਾਰ ਤੇਜ਼ ਸੀ ਅਤੇ ਅਚਾਨਕ ਟਾਇਰ ਫਟ ਗਿਆ। ਇਸ ਤੋਂ ਬਾਅਦ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ ਤੇ ਪਲਟ ਗਈ।