ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਸਤੀ ਸ਼ੇਖ ‘ਚ ਹੋਲੀ ‘ਤੇ ਬੱਚੇ ਨਾਲ ਕੁਕਰਮ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਇਸ ਮਾਮਲੇ ਵਿਚ ਪੁਲਿਸ ਨੇ 3 ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿਚੋਂ ਇਕ ਨੌਜਵਾਨ ਨੇ ਅੱਜ ਸਵੇਰੇ ਘਰ ਵਿਚ ਜਾਨ ਦੇ ਦਿੱਤੀ। ਨੌਜਵਾਨ ਦੀ ਪਛਾਣ ਬਲਵੀਰ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ‘ਤੇ ਕੁਕਰਮ ਦਾ ਝੂਠਾ ਪਰਚਾ ਦਰਜ ਕੀਤਾ ਗਿਆ ਸੀ।
ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕਾ ਨਿਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵਿਚ ਗੁੱਸਾ ਹੈ। ਪਰਿਵਾਰ ਨੇ ਕਿਹਾ ਕਿ ਜੇਕਰ ਪੁਲਿਸ ਨੇ ਝੂਠੇ ਕੇਸਾਂ ਵਿਚ ਫਸਾਉਣ ਵਾਲਿਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਧਰਨਾ ਦੇਣਗੇ। ਸੜਕਾਂ ਜਾਮ ਕਰਨਗੇ।
ਕੁਕਰਮ ਕਰਨ ਦੇ ਮਾਮਲੇ ‘ਚ ਪੁਲਸ ਨੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਨੌਜਵਾਨਾਂ ਨੇ ਪੁੱਛਗਿੱਛ ਦੌਰਾਨ ਬਲਵੀਰ ਦਾ ਨਾਂ ਵੀ ਲਿਆ ਸੀ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਬਲਵੀਰ ਵੀ ਉਨ੍ਹਾਂ ਦੇ ਨਾਲ ਸੀ, ਜਿਸ ‘ਤੇ ਪੁਲਿਸ ਨੇ ਉਸ ਨੂੰ ਵੀ ਮਾਮਲੇ ‘ਚ ਨਾਮਜ਼ਦ ਕੀਤਾ ਸੀ। ਬਲਵੀਰ ਨੇ ਪਰਿਵਾਰ ਨੂੰ ਦੱਸਿਆ ਕਿ ਮੈਂ ਆਪਣੀ ਬੇਗੁਨਾਹੀ ਲਈ ਮਿੰਨਤਾਂ ਵੀ ਕੀਤੀਆਂ ਪਰ ਉਹ ਨਹੀਂ ਮੰਨੇ।