ਜਲੰਧਰ : ਜੰਡੂਸਿੰਘਾ ਪੁਲਿਸ ਚੌਕੀ ਦੇ ਇੰਚਾਰਜ ਤੇ ਸਿਪਾਹੀ ਦੀ ਵਿਜੀਲੈਂਸ ਜਾਂਚ ਸ਼ੁਰੂ, ਡਰੱਗ ਸਮੱਗਲਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਮੰਗੀ ਸੀ ਰਿਸ਼ਵਤ

0
969

ਜਲੰਧਰ | ਵਿਜੀਲੈਂਸ ਬਿਊਰੋ ਨੇ ਜਲੰਧਰ ਦਿਹਾਤ ਦੇ ਥਾਣਾ ਆਦਮਪੁਰ ਦੀ ਚੌਕੀ ਜੰਡੂਸਿੰਘਾ ਦੇ ਇੰਚਾਰਜ ਸੁਖਦੇਵ ਸਿੰਘ ਤੇ ਸਿਪਾਹੀ ਹਰਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ।

ਦੋਵਾਂ ‘ਤੇ ਆਰੋਪ ਹੈ ਕਿ ਇਨ੍ਹਾਂ ਨੇ ਇਕ ਨੌਜਵਾਨ ਨੂੰ ਜਬਰੀ ਹਿਰਾਸਤ ‘ਚ ਰੱਖਿਆ ਤੇ ਡਰੱਗ ਸਮੱਗਲਿੰਗ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਮੰਗੀ।

ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਚੌਕੀ ਇੰਚਾਰਜ ਤੇ ਸਿਪਾਹੀ ਖਿਲਾਫ ਕੇਸ ਦਰਜ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਦੇ SSP ਦਿਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨੂਰਪੁਰ ਵਾਸੀ ਸ਼ਰਨਜੀਤ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਕਿ ਪਹਿਲਾਂ ਉਹ ਨਿਜ਼ਾਮੂਦੀਨਪੁਰ ਪਿੰਡ ‘ਚ ਕਿਰਾਏ ‘ਤੇ ਰਹਿੰਦਾ ਸੀ। ਉਹ ਡਰਾਈਵਰੀ ਕਰਦਾ ਸੀ।

ਇਸ ਦੌਰਾਨ ਉਹ ਨਸ਼ਾ ਕਰਦਾ ਰਿਹਾ ਪਰ ਪਿਛਲੇ ਕਾਫੀ ਸਮੇਂ ਤੋਂ ਉਸ ਨੇ ਨਸ਼ਾ ਛੱਡ ਦਿੱਤਾ ਤੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਂਦਾ ਰਿਹਾ।

SSP ਢਿੱਲੋਂ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ 10 ਨਵੰਬਰ ਜਦੋਂ ਉਹ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈ ਕੇ ਆ ਰਿਹਾ ਸੀ ਤਾਂ ਪਿੰਡ ਕੋਟਲਾ ਨੇੜੇ ਜੰਡੂਸਿੰਘਾ ਦੇ ਪੁਲਿਸ ਕਰਮਚਾਰੀਆਂ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ।

ਚੌਕੀ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ ਤੇ ਧਮਕਾਇਆ ਕਿ ਉਹ ਸਮੱਗਲਰਾਂ ਨੂੰ ਫੜਨ ‘ਚ ਉਨ੍ਹਾਂ ਦੀ ਮਦਦ ਕਰੇ, ਨਹੀਂ ਤਾਂ ਉਸ ਖਿਲਾਫ ਕੇਸ ਦਰਜ ਕੀਤਾ ਜਾਵੇਗਾ।

ਸ਼ਿਕਾਇਤਕਰਤਾ ਸ਼ਰਨਜੀਤ ਨੂੰ ਛੱਡਣ ਲਈ ਸਿਪਾਹੀ ਹਰਦੀਪ ਸਿੰਘ ਨੇ 60 ਹਜ਼ਾਰ ਦੀ ਰਿਸ਼ਵਤ ਮੰਗੀ ਤੇ ਫਿਰ ਉਸ ਨੂੰ ਚੌਕੀ ਇੰਚਾਰਜ ਦੇ ਕੋਲ ਲੈ ਗਿਆ।

ਚੌਕੀ ਇੰਚਾਰਜ ਸੁਖਦੇਵ ਸਿੰਘ ਨੇ ਧਮਕਾਇਆ ਕਿ ਉਹ 11 ਨਵੰਬਰ ਨੂੰ ਸਵੇਰੇ 25 ਹਜ਼ਾਰ ਰੁਪਏ ਲੈ ਆਵੇ ਤਾਂ ਉਸ ਦਾ ਮੋਟਰਸਾਈਕਲ ਤੇ ਮੋਬਾਇਲ ਵਾਪਸ ਦਿੱਤਾ ਜਾਵੇਗਾ, ਨਹੀਂ ਤਾਂ ਡਰੱਗ ਸਮੱਗਲਿੰਗ ਦਾ ਕੇਸ ਪਾ ਦਿੱਤਾ ਜਾਵੇਗਾ।

SSP ਢਿੱਲੋਂ ਨੇ ਦੱਸਿਆ ਕਿ ਸ਼ਿਕਾਇਤ ਮਿਲਣ ‘ਤੇ DSP ਦਲਬੀਰ ਸਿੰਘ ਨੇ ਚੌਕੀ ‘ਚ ਛਾਪੇਮਾਰੀ ਕੀਤੀ ਤਾਂ ਸ਼ਰਨਜੀਤ ਦਾ ਮੋਟਰਸਾਈਕਲ ਤੇ ਮੋਬਾਇਲ ਥਾਣੇ ਤੋਂ ਬਰਾਮਦ ਕਰ ਲਿਆ ਗਿਆ।

ਆਰੋਪ ਸਾਬਿਤ ਹੋਣ ‘ਤੇ ਆਰੋਪੀ ਚੌਕੀ ਇੰਚਾਰਜ ਤੇ ਸਿਪਾਹੀ ਦੇ ਖਿਲਾਫ ਕੇਸ ਦਰਜ ਲਿਆ ਗਿਆ। ਆਰੋਪੀਆਂ ਦੀ ਤਲਾਸ਼ ‘ਚ ਛਾਪੇ ਮਾਰੇ ਜਾ ਰਹੇ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ