&NewLine;<p class&equals;"wp-block-paragraph"><strong>ਜਲੰਧਰ <&sol;strong>&vert; ਅੱਜ ਜਲੰਧਰ ਮੁਕੰਮਲ ਤੌਰ &OpenCurlyQuote;ਤੇ ਬੰਦ ਰਹੇਗਾ। ਬੇਸ਼ੱਕ ਅੰਮ੍ਰਿਤਸਰ ਤੋਂ ਵਾਲਮੀਕਿ ਸਮਾਜ ਦੇ ਆਗੂਆਂ ਨੇ 19 ਤਰੀਕ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ ਵਿੱਚ ਰਵਿਦਾਸ ਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤੱਲ੍ਹਣ ਨੇ ਕਿਹਾ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਨੁਸੂਚਿਤ ਜਾਤੀ ਦੇ ਲੋਕਾਂ &&num;8216&semi;ਤੇ ਭੱਦੀ ਟਿੱਪਣੀ ਕੀਤੀ ਹੈ। ਇਸ ਦੇ ਵਿਰੋਧ ਵਿੱਚ ਇੱਕ ਰੋਜ਼ਾ ਬੰਦ ਰੱਖਿਆ ਗਿਆ ਹੈ। ਸਰਕਾਰ ਤੋਂ ਮੰਗ ਵੀ ਕੀਤੀ ਜਾ ਰਹੀ ਹੈ ਤੇ ਅਨਮੋਲ ਰਤਨ ਮਾਨ ਦੇ ਖਿਲਾਫ ਐਸ&period;ਏ&period;ਸੀ&period;-ਐਸ&period;ਟੀ ਐਕਟ ਦੇ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਵਿਦਾਸ ਟਾਈਗਰ ਫੋਰਸ ਨੇ ਕਿਹਾ ਕਿ ਅੰਮ੍ਰਿਤਸਰ &&num;8216&semi;ਚ ਬੇਸ਼ੱਕ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ &&num;8216&semi;ਚ ਦੋਵੇਂ ਭਾਈਚਾਰੇ ਇਕਜੁੱਟ ਹਨ ਤੇ ਦੋਵੇਂ ਪੂਰੀ ਤਰ੍ਹਾਂ ਬੰਦ &&num;8216&semi;ਤੇ ਡਟੇ ਹਨ। ਉਨ੍ਹਾਂ ਦੱਸਿਆ ਕਿ ਬੰਦ ਨੂੰ ਲੈ ਕੇ ਜਲੰਧਰ ਦੇ ਸਰਕਟ ਹਾਊਸ ਵਿੱਚ ਦੋਵਾਂ ਭਾਈਚਾਰਿਆਂ ਦੇ ਲੋਕਾਂ ਦੀ ਮੀਟਿੰਗ ਵੀ ਹੋਈ ਹੈ&comma; ਜਿਸ ਵਿੱਚ ਸਾਰਿਆਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੰਦ ਦੇ ਸੱਦੇ ਨੂੰ ਜਲੰਧਰ ਦੀਆਂ ਦੁਕਾਨਦਾਰ ਜਥੇਬੰਦੀਆਂ ਦਾ ਵੀ ਸਮਰਥਨ ਮਿਲਿਆ ਹੈ। ਦੁਕਾਨਦਾਰਾਂ ਨੇ ਵੀ ਹਮਾਇਤ ਵਿੱਚ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਹੈ। ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲ੍ਹਣ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਵੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੁੱਖ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;