ਜਲੰਧਰ | ਜਲੰਧਰ ਵਿਚ ਲੋਕ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਵੇਗੀ ਤੇ ਇਸ ਦੇ ਨਤੀਜੇ 13 ਮਈ ਨੂੰ ਆਉਣਗੇ। ਜ਼ਿਕਰਯੋਗ ਹੈ ਕਿ ਇੱਥੋਂ ਦੇ ਐੱਮਪੀ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਲਈ ਅੱਜ ਵੋਟਿੰਗ ਦਾ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦੀ ਆਖ਼ਰੀ ਤਰੀਕ 20 ਅਪ੍ਰੈਲ ਹੈ।

ਜਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।