ਨਿਹੰਗਾਂ ਦੇ ਹੰਗਾਮੇ ਮਗਰੋਂ ਮਸ਼ਹੂਰ ਕੁੱਲੜ੍ਹ ਪੀਜ਼ਾ ਕਪਲ ਨੂੰ ਮਿਲੀ ਸੁਰੱਖਿਆ, 2 ਪੁਲਿਸ ਮੁਲਾਜ਼ਮ ਤਾਇਨਾਤ

0
296

ਜਲੰਧਰ, 14 ਨਵੰਬਰ | ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਹਾਈ ਕੋਰਟ ਦੇ ਹੁਕਮਾਂ ’ਤੇ ਜਲੰਧਰ ਸਿਟੀ ਪੁਲਿਸ ਵੱਲੋਂ ਜੋੜੇ ਦੀ ਸੁਰੱਖਿਆ ਲਈ ਦੋ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਿਹੰਗਾਂ ਵੱਲੋਂ ਜੋੜੇ ਨੂੰ ਧਮਕੀਆਂ ਮਿਲਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਦੱਸ ਦੇਈਏ ਕਿ ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਹੰਗਾਮਾ ਕਰ ਦਿੱਤਾ ਸੀ। ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਨੇ ਜਾਨ-ਮਾਲ ਦੀ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਨਿਹੰਗਾਂ ਦੇ ਵਿਰੋਧ ਤੋਂ ਬਾਅਦ ਜੋੜੇ ਨੇ ਪਿਛਲੇ ਮਹੀਨੇ ਆਪਣੀ ਇੱਕ ਵੀਡੀਓ ਜਾਰੀ ਕੀਤੀ ਸੀ, ਜਿਸ ਵਿਚ ਜੋੜੇ ਨੇ ਕਿਹਾ ਸੀ ਕਿ ਉਹ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਉੱਥੇ ਆਪਣੀ ਅਰਜ਼ੀ ਜਮ੍ਹਾ ਕਰਵਾਉਣਗੇ। ਸਹਿਜ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹ ਪੁੱਛਣਗੇ ਕਿ ਉਹ ਦਸਤਾਰ ਸਜਾਉਣਗੇ ਜਾਂ ਨਹੀਂ ਪਰ ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਸਜ਼ਾ ਮਿਲਣੀ ਚਾਹੀਦੀ ਹੈ। ਵੀਡੀਓ ‘ਚ ਸਹਿਜ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਵੀ ਮੌਜੂਦ ਸੀ।

ਤੁਹਾਨੂੰ ਦੱਸ ਦੇਈਏ ਕਿ ਜੋੜੇ ਦਾ ਰੈਸਟੋਰੈਂਟ ਦਾ ਕਾਰੋਬਾਰ ਹੈ। ਸਹਿਜ ਅਰੋੜਾ ਦੇ ਇੰਸਟਾਗ੍ਰਾਮ ‘ਤੇ ਕਰੀਬ 12 ਲੱਖ ਫਾਲੋਅਰਜ਼ ਹਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਦੇ ਕਰੀਬ 6.5 ਲੱਖ ਫਾਲੋਅਰਜ਼ ਹਨ। ਦੋਵੇਂ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹਨ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)