ਜਲੰਧਰ, 3 ਜਨਵਰੀ | ਭਾਰਤੀ ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਇਸ ਐਲਾਨ ਮੁਤਾਬਕ 34 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਸ ਵਿਚ ਜਲੰਧਰ, ਪੰਜਾਬ ਤੋਂ ਭਾਰਤੀ ਹਾਕੀ ਟੀਮ ਦੇ ਨੌਜਵਾਨ ਹਾਕੀ ਖਿਡਾਰੀ ਸੁਖਜੀਤ ਸਿੰਘ ਦਾ ਨਾਂ ਵੀ ਸ਼ਾਮਲ ਹੈ।
ਸੁਖਜੀਤ ਸਿੰਘ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸੁਖਜੀਤ ਦੇ ਸਨਮਾਨ ਦੀ ਖਬਰ ਸੁਣ ਕੇ ਪਰਿਵਾਰ ਬਹੁਤ ਖੁਸ਼ ਹੈ। ਸੁਖਜੀਤ ਸਿੰਘ ਦੇ ਪਿਤਾ ਅਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਅਤੇ ਖਿਡਾਰੀ ਜਰਮਨਪ੍ਰੀਤ ਨੂੰ ਪੰਜਾਬ ਪੁਲਿਸ ਵਿਚ ਡੀਐਸਪੀ ਦਾ ਅਹੁਦਾ ਦਿੱਤਾ ਜਾਵੇ।
ਪਰਿਵਾਰ ਨੇ ਵੀ ਸੁਖਜੀਤ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਅਤੇ ਉਸ ਨੂੰ ਵਧਾਈ ਦਿੱਤੀ। ਭਾਰਤੀ ਹਾਕੀ ਟੀਮ ਦੇ ਨੌਜਵਾਨ ਖਿਡਾਰੀ ਸੁਖਜੀਤ ਸਿੰਘ ਦੀ ਉਮਰ ਸਿਰਫ਼ 26 ਸਾਲ ਹੈ ਅਤੇ ਉਸ ਨੇ ਆਪਣੇ ਸ਼ਾਨਦਾਰ ਹਾਕੀ ਪ੍ਰਦਰਸ਼ਨ ਨਾਲ ਥੋੜ੍ਹੇ ਸਮੇਂ ਵਿਚ ਹੀ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੁਖਜੀਤ ਸਿੰਘ ਨੂੰ 17 ਜਨਵਰੀ ਨੂੰ ਅਰਜੁਨ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ‘ਚ ਜਸ਼ਨ ਦਾ ਮਾਹੌਲ ਹੈ।