ਜਲੰਧਰ | ਜਲੰਧਰ ਸ਼ਹਿਰ ਦੀ ਸਮਾਜ ਸੇਵੀ ਪ੍ਰਕਾਸ਼ ਕੌਰ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਪੰਜਾਬ ਵਿੱਚ ਪਰਿਵਾਰ ਵੱਲੋਂ ਠੁਕਰਾਈਆਂ ਗਈਆਂ ਬੱਚੀਆਂ ਪ੍ਰਤੀ ਉਨ੍ਹਾਂ ਦੀ ਸਮਾਜ ਸੇਵਾ ਨੂੰ ਸਮਰਪਿਤ ਦਿੱਤਾ ਗਿਆ ਹੈ। 63 ਸਾਲਾ ਪ੍ਰਕਾਸ਼ ਕੌਰ ਨੂੰ ਉਨ੍ਹਾਂ ਦੇ ਮਾਪਿਆਂ ਨੇ ਛੱਡ ਦਿੱਤਾ ਸੀ।

ਉਨ੍ਹਾਂ ਮੀਡੀਆ ਨੂੰ ਦੱਸਿਆ, ”ਇਸ ਪੁਰਸਕਾਰ ਨਾਲ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਗਈ ਹੈ। ਉਨ੍ਹਾਂ ਦਾ ਸਭ ਤੋਂ ਵੱਡਾ ਇਨਾਮ ਉਦੋਂ ਹੋਵੇਗਾ, ਜਦੋਂ ਸਾਰੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਵੱਲੋ ਪਾਲਿਆ ਜਾਵੇਗਾ।”

ਉਨ੍ਹਾਂ ਕਿਹਾ, ”ਮੈਂ ਸਾਰਿਆਂ ਨੂੰ ਬੇਨਤੀ ਕਰਨਾ ਚਾਹਾਂਗੀ ਕਿ ਉਹ ਆਪਣੀਆਂ ਨਵਜੰਮੀਆਂ ਬੱਚੀਆਂ ਨੂੰ ਕੂੜੇ ਜਾਂ ਝਾੜੀਆਂ ਵਿੱਚ ਨਾ ਛੱਡਣ, ਜੇਕਰ ਕਿਸੇ ਲਈ ਕਿਸੇ ਕਾਰਨ ਬੱਚੀ ਨੂੰ ਪਾਲਣ ਵਿੱਚ ਮੁਸ਼ਕਿਲ ਆਉਂਦੀ ਹੈ ਤਾਂ ਅਸੀਂ ਉਸ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਾਂਗੇ। ਅਜਿਹੀਆਂ ਕਈ ਘਟਨਾਵਾਂ ਹਨ ਜਿਥੇ ਆਵਾਰਾ ਕੁੱਤਿਆਂ ਨੇ ਰਸਤੇ ਵਿੱਚ ਛੱਡੇ ਬੱਚਿਆਂ ਨੂੰ ਵੱਢ ਲਿਆ ਤੇ ਕਈ ਵਾਰ ਉਨ੍ਹਾਂ ਦੀ ਮੌਤ ਵੀ ਹੋ ਗਈ। ਇਹ ਬਹੁਤ ਪ੍ਰੇਸ਼ਾਨ ਕਰਨ ਵਾਲਾ ਹੈ।”

ਸੁਣੋ ਇੰਟਰਵਿਊ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ