ਜਲੰਧਰ ਦਾ ਸ਼ਮਸ਼ੇਰ ਹਸਪਤਾਲ ਹੁਣ ਨਹੀਂ ਕਰ ਸਕੇਗਾ ਕੋਰੋਨਾ ਦਾ ਇਲਾਜ, ਮਰੀਜਾਂ ਤੋਂ ਵਾਧੂ ਪੈਸੇ ਵਸੂਲਣ ‘ਤੇ ਡੀਸੀ ਨੇ ਕੀਤਾ ਬੈਨ

0
1695

ਜਲੰਧਰ | ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਦੌਰਾਨ ਖਾਮੀਆਂ ਪਾਏ ਜਾਣ ‘ਤੇ ਪ੍ਰਾਈਵੇਟ ਹਸਪਤਾਲ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸ਼ਮਸ਼ੇਰ ਹਸਪਤਾਲ ਵਿੱਚ ਪਾਈਆਂ ਗਈਆਂ ਖਾਮੀਆਂ ਅਤੇ ਵਾਧੂ ਪੈਸੇ ਵਸੂਲਣ ਸਬੰਧੀ ਸਿਹਤ ਅਥਾਰਟੀਆਂ ਵਲੋਂ ਰਿਪੋਰਟ ਮਿਲਣ ਤੋਂ ਬਾਅਦ ਲੈਵਲ-2 ਕੋਵਿਡ ਕੇਅਰ ਸਹੂਲਤ (ਨਵੇਂ ਮਰੀਜ਼ਾਂ ਦੇ ਦਾਖਲੇ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਵਾਰਡ ਵਿੱਚ ਦਾਖਲ ਮਰੀਜ਼ ਦੀ ਮੌਤ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਸਬੰਧੀ ਪੜਤਾਲ ਡਿਪਟੀ ਮੈਡੀਕਲ ਕਮਿਸ਼ਨਰ ਜਲੰਧਰ ਨੂੰ ਸੌਂਪੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਮਰੀਜ਼ਾਂ ਦੇ ਇਲਾਜ ਦੌਰਾਨ ਵੱਧ ਪੈਸੇ ਵਸੂਲੇ ਗਏ ਗਏ।

ਸ਼ਿਕਾਇਤ ਮੁਤਾਬਿਕ ਮਰੀਜ਼ ਸਮਸ਼ੇਰ ਹਸਪਤਾਲ ਗਿਆ ਜਿਥੇ ਉਸ ਨੂੰ ਲੈਵਲ-2 ਕੋਵਿਡ ਕੇਅਰ ਵਾਰਡ ਵਿੱਚ ਬਿਨਾਂ ਆਰਟੀਪੀਸੀਆਰ ਟੈਸਟ ਕੀਤੇ ਦਾਖਲ ਕਰ ਲਿਆ ਗਿਆ। ਮਰੀਜ਼ਾਂ ਦਾ ਲੈਵਲ-3 ਦਾ ਇਲਾਜ ਵੀ ਕੀਤਾ ਗਿਆ ਜੋ ਕੇਵਲ ਮਾਹਿਰਾਂ ਦੇ ਗਰੁੱਪ ਨਾਲ ਸਲਾਹ ਮਸ਼ਵਰਾ ਕਰਕੇ ਕੀਤਾ ਜਾਂਦਾ ਹੈ। ਸ਼ਿਕਾਇਤਕਰਤਾ ਵਲੋਂ ਦਵਾਈਆਂ ਅਤੇ ਟੀਕਿਆਂ ਦੇ ਵੱਧ ਮੁੱਲ ਵਸੂਲਣ ਸਬੰਧੀ ਦੋਸ਼ ਲਗਾਏ ਗਏ ਸਨ, ਜੋ ਕਿ ਜਾਂਚ ਦਾ ਮੁੱਦਾ ਸੀ। ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਜ ਹਸਪਤਾਲ ਨੂੰ ਬੈਨ ਕਰ ਦਿੱਤਾ ਗਿਆ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।