ਜਲੰਧਰ, 12 ਸਤੰਬਰ | ਕੈਨੇਡਾ ਤੋਂ ਇਕ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਜਲੰਧਰ ਦੇ ਪਿੰਡ ਨੌਲੀ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ 30 ਸਾਲ ਚੰਗੇ ਭਵਿੱਖ ਲਈ 6 ਸਤੰਬਰ ਨੂੰ ਕੈਨੇਡਾ ਗਿਆ ਸੀ ਪਰ 10 ਸਤੰਬਰ ਨੂੰ ਅਚਾਨਕ ਉਸ ਦੀ ਮੌਤ ਹੋ ਗਈ। ਉਸ ਨੇ ਓਂਟਾਰੀਓ ਵਿਚ ਆਖਰੀ ਸਾਹ ਲਏ।

ਗਗਨਦੀਪ ਸਿੰਘ ਵਿਆਹਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਦੇ ਹਾਲਾਤ ਸੁਧਾਰਨ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਪਰਿਵਾਰ ਵਲੋਂ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ। ਉਸ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਆਈ ਹੈ। ਗਗਨਦੀਪ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ 6 ਸਤੰਬਰ ਨੂੰ ਕੈਨੇਡਾ ਭੇਜਿਆ ਸੀ।