ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਨੂੰ ਸੰਦੇਸ਼, ਜ਼ਮੀਨ ਦੇ ਮਾਲਕ ਸਿਰਫ਼ ਪੰਜਾਬੀ ਹੋਣ

0
553

ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ ਕਿ ਸਿੱਖ ਕੌਮ ਨੂੰ ਬੇਇਤਫ਼ਾਕੀ ਛੱਡ ਕੇ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣਾ ਹੋਵੇਗਾ ਤੇ ਪੰਜਾਬ ਦਾ ਪਾਣੀ ਤੇ ਦਿਮਾਗ ‘ਦੂਸ਼ਿਤ’ ਹੋਣ ਤੋਂ ਰੋਕਣ ਲਈ ਹੰਭਲਾ ਮਾਰਨ ਦਾ ਸੱਦਾ ਦਿੱਤਾ।

ਗਿਆਨੀ ਹਰਪ੍ਰੀਤ ਸਿੰਘ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਕੌਮ ਦੇ ਨਾਂ ਸੰਦੇਸ਼ ਦੇ ਰਹੇ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਮੀਨ ਦੀ ਮਾਲਕੀ ਦਾ ਹੱਕ ਸਿਰਫ਼ ਪੰਜਾਬੀਆਂ ਕੋਲ ਹੋਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕੌਮ ਨੂੰ ਆਪਣੀਆਂ ਰਵਾਇਤਾਂ, ਪ੍ਰੰਪਰਾਵਾਂ ਤੇ ਵਿਰਾਸਤ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ।