ਅੰਮ੍ਰਿਤਸਰ – ਜਥੇਦਾਰ ਕੁਲਦੀਪ ਸਿੰਘ ਗੜਗਜ ਵਲੋਂ ਮੰਤਰੀ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਤਲਬ ਕੀਤਾ ਗਿਆ ਹੈ | ਮਾਮਲਾ ਸ੍ਰੀਨਗਰ ‘ਚ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਗਾਇਕ ਬੀਰ ਸਿੰਘ ਵਲੋਂ ਗਾਏ ਰੋਮਾਂਟਿਕ ਗੀਤਾਂ ਤੇ ਭੰਗੜੇ ਪਾਉਣ ਦਾ ਹੈ | ਭਾਸ਼ਾ ਵਿਭਾਗ ਵਲੋਂ 24 ਜੁਲਾਈ ਨੂੰ ਇਹ ਸਮਾਗਮ ਕਰਵਾਇਆ ਗਿਆ ਸੀ | ਤਲਬ ਕਰਨ ਨੂੰ ਲੈਕੇ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਹ ਤਖ਼ਤ ਦਾ ਹਰ ਇੱਕ ਹੁਕਮ ਖਿੜੇ ਮੱਥੇ ਪ੍ਰਵਾਨ ਕਰਦੇ ਹਨ | ਉਹ ਨੰਗੇ ਪੈਰੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋਣਗੇ | ਇਸ ਸਮਾਗਮ ਵਿਚ ਪ੍ਰਬੰਧਕਾਂ ਦੀ ਜਾਣੇ-ਅਨਜਾਣੇ ਵਿਚ ਹੋਈ ਅਣਗਹਿਲੀ ਕਾਰਨ ਜੋ ਵੀ ਹੋਇਆ, ਉਸ ਲਈ ਬਤੌਰ ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਉਹ ਖ਼ਿਮਾ ਦੇ ਜਾਚਕ ਹਨ | ਉਹ ਗੁਰੂ ਸਾਹਿਬ ਦੇ ਸੱਚੇ ਅਤੇ ਨਿਮਾਣੇ ਸਿੱਖ ਹਨ, ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਸਬੰਧ ਵਿਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ ਤੇ ਉਹ ਬੰਦੀਛੋੜ ਛੇਵੇਂ ਪਾਤਸ਼ਾਹ ਜੀ ਦੇ ਸੱਚੇ ਤਖਤ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦੇ ਹੋਏ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਣਗੇ ਅਤੇ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਕਬੂਲ ਕਰਦੇ ਹੋਏ ਹੋਣ ਵਾਲੇ ਹਰ ਹੁਕਮ ਨੂੰ ਮੰਨਣ ਦੇ ਪਾਬੰਦ ਹੋਣਗੇ |
ਜਥੇਦਾਰ ਕੁਲਦੀਪ ਸਿੰਘ ਗੜਗਜ ਵਲੋਂ ਮੰਤਰੀ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਤਲਬ ”ਮੈਂ ਤਖ਼ਤ ਦਾ ਹਰ ਇੱਕ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹਾਂ – ਹਰਜੋਤ ਬੈਂਸ
Related Post