ਚੰਡੀਗੜ੍ਹ| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਵਿਸ਼ੇਸ਼ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਈ। ਖ਼ਦਸ਼ਾ ਜਤਾਇਆ ਜਾ ਰਿਹਾ ਸੀ ਕਿ ਕਰੀਬ 20 ਦਿਨਾਂ ਤੋਂ ਫ਼ਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੱਥੇ ਆਤਮ ਸਮਰਪਣ ਕਰ ਦੇਣਗੇ, ਪਰ ਅਜਿਹਾ ਨਹੀਂ ਹੋਇਆ। ਬਾਅਦ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਕਰਨ ਦੀ ਸਲਾਹ ਦਿੱਤੀ।
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਡੀਆ ਲੋਕਾਂ ਦੀ ਆਵਾਜ਼ ਹੈ ਅਤੇ ਦੁਨੀਆਂ ਦੀ ਕੋਈ ਵੀ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਅਸੀਂ ਅੱਤਵਾਦੀ ਨਹੀਂ ਹਾਂ, ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਰੇ ਪਲੇਟਫਾਰਮਾਂ ਦੀ ਵਰਤੋਂ ਕਰਾਂਗੇ।




































